ਫਗਵਾੜਾ : ਪ੍ਰੇਮੀ ਜੋੜੇ ਨੇ ਟ੍ਰੇਨ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ

Tuesday, Nov 05, 2019 - 06:41 PM (IST)

ਫਗਵਾੜਾ : ਪ੍ਰੇਮੀ ਜੋੜੇ ਨੇ ਟ੍ਰੇਨ ਅੱਗੇ ਛਾਲ ਮਾਰ ਕੀਤੀ ਖੁਦਕੁਸ਼ੀ

ਫਗਵਾੜਾ (ਹਰਜੋਤ) : ਫਗਵਾੜਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਮੋਲੀ ਫਾਟਕ ਨੇੜੇ ਅੱਜ ਇਕ ਪ੍ਰੇਮੀ ਜੋੜੇ ਨੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਰਾਮ ਧਨੀ ਵਾਸੀ ਮੁਹੱਲਾ ਗੋਬਿੰਦਪੁਰਾ ਅਤੇ ਲੜਕੀ ਦੀ ਪਛਾਣ ਦਵਿੰਦਰ ਕੌਰ ਪਤਨੀ ਸਨੀ ਕੁਮਾਰ ਵਾਸੀ ਪਿੰਡ ਨੰਗਲ ਦੇ ਰੂਪ 'ਚ ਹੋਈ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਵਿੰਦਰ ਕੌਰ ਵਿਆਹੀ ਹੋਈ ਸੀ ਜਦਕਿ ਰਾਜੇਸ਼ ਕੁਮਾਰ ਅਜੇ ਕੁਵਾਰਾ ਸੀ। ਉਨ੍ਹਾਂ ਦੱਸਿਆ ਕਿ ਮਾਮਲਾ ਪ੍ਰੇਮ ਸੰਬੰਧਾਂ ਦਾ ਲੱਗ ਰਿਹਾ ਹੈ ਪਰ ਪੁਲਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਰੇਲਵੇ ਪੁਲਸ ਵਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। 


author

Gurminder Singh

Content Editor

Related News