LPG ਸਿਲੰਡਰਾਂ ਦੀ ਕਾਲਾਬਾਜ਼ਾਰੀ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
Saturday, Dec 27, 2025 - 05:52 PM (IST)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਮ ਹਿਮਾਂਸ਼ੂ ਵਾਸੀ ਆਜ਼ਾਦ ਨਗਰ ਬਹਾਦੁਰ ਕੇ ਰੋਡ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਇਕ ਵੱਡਾ ਸਿਲੰਡਰ, ਦੋ ਛੋਟੇ ਸਿਲੰਡਰ, ਇਲੈਕਟ੍ਰਾਨਿਕ ਕੰਡਾ ਤੇ ਗੈਸ ਪਾਈਪ ਵੀ ਬਰਾਮਦ ਕੀਤੀ ਹੈ।
