ਗੈਸ ਸਿਲੰਡਰ ਫਟਣ ਨਾਲ ਹੋਇਆ ਜ਼ੋਰਦਾਰ ਧਮਾਕਾ! ਪਤੀ-ਪਤਨੀ ਬੁਰੀ ਤਰ੍ਹਾਂ ਝੁਲਸੇ
Saturday, Jul 12, 2025 - 02:38 PM (IST)

ਲੁਧਿਆਣਾ (ਖ਼ੁਰਾਨਾ): ਉਦਯੋਗਿਕ ਨਗਰੀ ਦੇ ਚੰਡੀਗੜ੍ਹ ਰੋਡ ਸਥਿਤ ਰਾਜੀਵ ਗਾਂਧੀ ਕਾਲੋਨੀ ਵਿਚ ਇਕ ਘਰ 'ਚ ਗੈਸ ਸਿਲੰਡਰ ਫਟਣ ਨਾਲ ਜ਼ੋਰਦਾਰ ਧਮਾਕਾ ਹੋ ਗਿਆ। ਇਸ ਦੌਰਾਨ ਪਤੀ-ਪਤਨੀ ਬੁਰੀ ਤਰ੍ਹਾਂ ਝੁਲਸ ਗਏ। ਜੋੜੇ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਨੇੜਲੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਰੋਡ ਸਥਿਤ PGI ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡ 'ਚੋਂ ਬਾਹਰ ਕੱਢੇ ਜਾਣਗੇ ਪ੍ਰਵਾਸੀ! ਇਕ ਹਫ਼ਤੇ ਦੀ ਮਿਲੀ ਡੈੱਡਲਾਈਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8