LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ ਹੁਕਮ

Monday, Sep 28, 2026 - 11:19 AM (IST)

LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ ਹੁਕਮ

ਫਗਵਾੜਾ/ਜਲੰਧਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਪੈਦਾ ਹੋਈ ਤਣਾਅਪੂਰਨ ਸਥਿਤੀ ਨੂੰ ਭਾਵੇਂ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਕਰ ਲਿਆ ਹੈ ਪਰ ਇਸ ਦੇ ਬਾਵਜੂਦ ਯੂਨੀਵਰਸਿਟੀ ਦੇ ਨੇੜਲੇ ਇਲਾਕਿਆਂ ਵਿਚ ਅਹਿਤਿਆਰ ਦੇ ਤੌਰ 'ਤੇ ਇੰਟਰਨੈੱਟ ਸੇਵਾਵਾਂ ਕੁਝ ਦੇਰ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦਰਮਿਆਨ ਡੀ.ਜੀ.ਪੀ. ਗੌਰਵ ਯਾਦਵ ਅੱਜ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਯੂਨੀਵਰਸਿਟੀ ਪਹੁੰਚੇ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਨੂੰਨ-ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿਚ ਲਿਆ ਹੈ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

ਡੀ. ਜੀ. ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨਾਲ ਗੱਲਬਾਤ ਮਗਰੋਂ ਪਤਾ ਲੱਗਾ ਹੈ ਕਿ ਵਿਦਿਆਰਥੀਆਂ ਵਿਚਾਲੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਲੈ ਕੇ ਕਾਫੀ ਰੋਸ ਸੀ, ਪਰ ਪੁਲਸ ਨੇ ਗੱਲਬਾਤ ਨਾਲ ਮਸਲੇ ਦਾ ਹੱਲ ਕੱਢਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸਾਰੇ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਜਿਵੇਂ ਹਾਲਾਤ ਵਿਗੜੇ ਅਸੀਂ ਪਹਿਲਾਂ ਹੀ ਫੈਸਲਾ ਲੈ ਲਿਆ ਸੀ ਕਿ ਵਿਦਿਆਰਥੀਆਂ ਉਪਰ ਫੋਰਸ ਦੀ ਵਰਤੋਂ ਨਹੀਂ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਨਸਨੀਖੇਜ਼ ਬਿਆਨ

ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿਚ ਐੱਫ. ਆਈ. ਆਰ. ਦਰਜ ਹੋਈ ਹੈ। ਜਾਂਚ ਟੀਮ ਗੰਭੀਰਤਾ ਨਾਲ ਸਾਰੇ ਮਾਮਲੇ ਵਿਚ ਜਾਂਚ ਕਰੇਗੀ। ਜਿਨ੍ਹਾਂ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਪੁਲਸ ਦੀਆਂ ਗੱਡੀਆਂ ਉਪਰ ਹਮਲਾ ਹੋਇਆ ਹੈ, ਜਿਨ੍ਹਾਂ ਨੇ ਭੰਨਤੋੜ ਕੀਤੀ, ਅਸੀਂ ਜਾਂਚ ਕਰ ਰਹੇ ਹਾਂ, ਸੀਸੀਟੀਵੀ ਵੀਡੀਓ ਦੇਖ ਰਹੇ ਹਾਂ, ਕਾਨੂੰਨ ਹੱਥ ਵਿਚ ਲੈਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News