LPU ਮਾਮਲੇ ''ਚ ਨਵੀਂ ਅਪਡੇਟ! ਪੁਲਸ ਜਾਂਚ ''ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਦੀ ਘਟਨਾ ਨਿਕਲੀ...

Saturday, Oct 31, 2026 - 03:50 PM (IST)

LPU ਮਾਮਲੇ ''ਚ ਨਵੀਂ ਅਪਡੇਟ! ਪੁਲਸ ਜਾਂਚ ''ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਦੀ ਘਟਨਾ ਨਿਕਲੀ...

ਫਗਵਾੜਾ (ਵੈੱਬ ਡੈਸਕ)- ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਹੋਈ ਹਿੰਸਾ ਦੇ ਮਾਮਲੇ ਦੀ ਨਵੀਂ ਅਪਡੇਟ ਸਾਹਮਣੇ ਆਈ ਹੈ। ਹਿੰਸਾ ਦੀ ਵਜ੍ਹਾ ਬਣੀ ਹੋਸਟਲ ਵਿਚ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੀ ਘਟਨਾ ਪੁਲਸ ਜਾਂਚ ਵਿਚ ਅਫ਼ਵਾਹ ਨਿਕਲੀ ਹੈ। ਪੰਜਾਬ ਪੁਲਸ ਨੂੰ ਜਾਂਚ ਵਿਚ ਇਸ ਘਟਨਾ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਪੂਰੀ ਕਰਕੇ ਕੈਂਸਲੇਸ਼ਨ ਰਿਪੋਰਟ ਤਿਆਰ ਕਰ ਲਈ ਹੈ, ਜਿਸ ਨੂੰ ਹੁਣ ਅਦਾਲਤ ਵਿਚ ਦਾਇਰ ਕੀਤਾ ਜਾਵੇਗਾ। ਪੰਜਾਬ ਪੁਲਸ ਨੇ ਇਸ ਸਬੰਧ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਹਲਫ਼ਨਾਮਾ ਵੀ ਦਾਇਰ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਰਾਹ 'ਚ ਮੌਤ ਨੇ ਪਾ ਲਿਆ ਘੇਰਾ

ਪੁਲਸ ਨੇ ਇਸ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਸੀ। ਜਾਂਚ ਦੌਰਾਨ 50 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ। ਯੂਨੀਵਰਸਿਟੀ ਕੈਂਪਸ ਅਤੇ ਹੋਸਟਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਦੋ ਹਫ਼ਤਿਆਂ ਦੀ ਵੀ ਜਾਂਚ ਕੀਤੀ ਗਈ। ਜਾਂਚ 'ਚ ਜਬਰ-ਜ਼ਿਨਾਹ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ, ਨਾ ਹੀ ਕਥਿਤ ਪੀੜਤਾ ਦੀ ਪਛਾਣ ਹੋ ਸਕੀ। ਪੁਲਸ ਮੁਤਾਬਕ ਕਿਸੇ ਨੂੰ ਵੀ ਇਹ ਨਹੀਂ ਪਤਾ ਸੀ ਕਿ ਕਥਿਤ ਪੀੜਤਾ ਕੌਣ ਸੀ ਅਤੇ ਉਸ ਦਾ ਨਾਂ ਜਾਂ ਪਤਾ ਕੀ ਹੈ।  

ਜਾਂਚ ਵਿਚ ਸਾਹਮਣੇ ਆਇਆ ਹੈ ਕਿ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਨੇ ਹੋਸਟਲ 'ਚ ਜਬਰ-ਜ਼ਿਨਾਹ ਹੋਣ ਬਾਰੇ ਗੱਲ ਸੁਣੀ ਸੀ। ਫਿਰ ਉਸ ਨੇ ਇਹ ਮੈਸੇਜ ਦੂਜੇ ਲੋਕਾਂ ਨਾਲ ਸਾਂਝਾ ਕੀਤਾ। ਕੁਝ ਲੋਕਾਂ ਨੇ ਇਸ ਮੈਸੇਜ ਨੂੰ ਵਾਇਰਲ ਕਰ ਦਿੱਤਾ, ਜਿਸ ਨਾਲ ਵਿਦਿਆਰਥੀਆਂ 'ਚ ਗੁੱਸਾ ਭੜਕ ਗਿਆ ਅਤੇ ਹਿੰਸਕ ਵਿਰੋਧ ਪ੍ਰਦਰਸ਼ਨ ਹੋਇਆ।

ਪੰਜ FIR ਦਰਜ, 116 ਲੋਕਾਂ ਨੂੰ ਬਣਾਇਆ ਗਿਆ ਦੋਸ਼ੀ
ਐੱਲ. ਪੀ. ਯੂ. 'ਚ 26 ਸਤੰਬਰ ਦੀ ਘਟਨਾ ਦੇ ਸਬੰਧ 'ਚ ਪੁਲਸ ਨੇ ਕੁੱਲ੍ਹ ਪੰਜ ਐੱਫ਼. ਆਈ. ਆਰ. ਦਰਜ ਕੀਤੀਆਂ ਸਨ। ਇਨ੍ਹਾਂ 'ਚ ਹੋਸਟਲ 'ਚ ਕਥਿਤ ਜਬਰ-ਜ਼ਿਨਾਹ ਦੀ ਘਟਨਾ, ਯੂਨੀਵਰਸਿਟੀ 'ਚ ਭੰਨਤੋੜ, ਸਰਕਾਰੀ ਵਾਹਨਾਂ ਨੂੰ ਅੱਗ ਲਗਾਉਣਾ, ਸਰਕਾਰੀ ਕੰਮ 'ਚ ਰੁਕਾਵਟ ਪਾਉਣਾ, ਨੈਸ਼ਨਲ ਹਾਈਵੇਅ ਨੂੰ ਰੋਕਣਾ ਅਤੇ ਯੂਨੀਵਰਸਿਟੀ ਦੇ ਅੰਦਰ ਅਤੇ ਬਾਹਰ ਦੁਕਾਨਾਂ 'ਤੇ ਲੁੱਟ-ਖੋਹ ਅਤੇ ਚੋਰੀ ਦੇ ਮਾਮਲੇ ਸ਼ਾਮਲ ਹਨ।
ਪੁਲਸ ਨੇ ਹੁਣ ਤੱਕ ਇਨ੍ਹਾਂ ਮਾਮਲਿਆਂ 'ਚ 116 ਲੋਕਾਂ 'ਤੇ ਦੋਸ਼ ਲਗਾਏ ਹਨ। ਇਨ੍ਹਾਂ 'ਚ ਮੌਜੂਦਾ ਵਿਦਿਆਰਥੀ, ਸਾਬਕਾ ਵਿਦਿਆਰਥੀ ਅਤੇ ਬਾਹਰੀ ਲੋਕ ਸ਼ਾਮਲ ਹਨ। ਇਨ੍ਹਾਂ 'ਚੋਂ 22 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਹਿੰਸਾ 'ਚ ਸ਼ਾਮਲ ਹੋਰਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ: ਕਪੂਰਥਲਾ ਜ਼ਿਲ੍ਹੇ 'ਚ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ! ਲੱਗੀ ਇਹ ਪਾਬੰਦੀ, 9 ਨਵੰਬਰ ਤੱਕ ਹੁਕਮ ਜਾਰੀ

ਫਰਹਤ ਅਤੇ ਸ਼ੇਰੂ ਦੀ ਭਾਲ ਕਰੋ
ਪੁਲਸ ਜੰਮੂ-ਕਸ਼ਮੀਰ ਤੋਂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਫਰਹਤ ਅਤੇ ਇਕ ਹੋਰ ਨੌਜਵਾਨ ਸ਼ੇਰੂ ਦੀ ਭਾਲ ਕਰ ਰਹੀ ਹੈ, ਜਿਨ੍ਹਾਂ 'ਤੇ ਵਿਦਿਆਰਥੀਆਂ ਨੂੰ ਵਿਰੋਧ ਪ੍ਰਦਰਸ਼ਨ ਲਈ ਭੜਕਾਉਣ ਅਤੇ ਭੰਨਤੋੜ ਕਰਨ ਦੇ ਦੋਸ਼ ਹਨ। ਪੁਲਸ ਮੁਤਾਬਕ ਫਰਹਤ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਿਹਾ ਸੀ। ਉਸ ਨੂੰ ਕੁਝ ਸੀ. ਸੀ. ਟੀ. ਵੀ. ਫੁਟੇਜ ਵਿੱਚ ਭੰਨਤੋੜ ਕਰਦੇ ਹੋਏ ਵੀ ਵੇਖਿਆ ਗਿਆ ਸੀ।

ਹਿੰਸਾ ਕਾਰਨ ਲਗਭਗ 30 ਕਰੋੜ ਦਾ ਨੁਕਸਾਨ 
26 ਸਤੰਬਰ ਨੂੰ ਹੋਈ ਹਿੰਸਾ ਦੌਰਾਨ ਯੂਨੀਵਰਸਿਟੀ ਦੇ ਅੰਦਰ ਅਤੇ ਆਲੇ-ਦੁਆਲੇ ਦੀ ਜਾਇਦਾਦ ਨੂੰ ਲਗਭਗ 30 ਕਰੋੜ ਦਾ ਨੁਕਸਾਨ ਹੋਇਆ ਸੀ। ਅਸ਼ਾਂਤੀ ਦੌਰਾਨ ਅੱਗਜ਼ਨੀ, ਭੰਨਤੋੜ ਅਤੇ ਲੁੱਟਖੋਹ ਦੀਆਂ ਘਟਨਾਵਾਂ ਵਾਪਰੀਆਂ। ਪੁਲਸ ਇਨ੍ਹਾਂ ਹਰੇਕ ਮਾਮਲਿਆਂ ਦੀ ਵੱਖਰੇ ਤੌਰ 'ਤੇ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼

ਐੱਲ. ਪੀ. ਯੂ. ਹਿੰਸਾ ਤੋਂ ਇਕ ਦਿਨ ਪਹਿਲਾਂ 25 ਸਤੰਬਰ ਨੂੰ ਰਾਜਪੁਰਾ ਦੀ ਚਿਤਕਾਰਾ ਯੂਨੀਵਰਸਿਟੀ 'ਚ ਵੀ ਹਿੰਸਾ ਭੜਕ ਉੱਠੀ ਸੀ। ਉੱਥੇ ਵੀ ਜਬਰ-ਜ਼ਿਨਾਹ ਦੀ ਘਟਨਾ ਦੀਆਂ ਅਫ਼ਵਾਹਾਂ ਫੈਲ ਗਈਆਂ ਸਨ। ਹਾਲਾਂਕਿ, ਪੰਜਾਬ ਪੁਲਸ ਨੇ ਹਾਈਕੋਰਟ ਨੂੰ ਸੂਚਿਤ ਕੀਤਾ ਹੈ ਕਿ ਦੋਵਾਂ ਯੂਨੀਵਰਸਿਟੀਆਂ ਵਿੱਚ ਹੋਈਆਂ ਹਿੰਸਕ ਘਟਨਾਵਾਂ ਵਿਚਕਾਰ ਕੋਈ ਸਬੰਧ ਨਹੀਂ ਮਿਲਿਆ ਹੈ।

ਜਾਂਚ ਰਿਪੋਰਟ ਹਾਈਕੋਰਟ 'ਚ ਸੌਂਪੀ ਗਈ
ਇੰਸਪੈਕਟਰ ਜਨਰਲ ਆਫ਼ ਪੁਲਸ (ਕਾਊਂਟਰ ਇੰਟੈਲੀਜੈਂਸ) ਅਸ਼ੀਸ਼ ਵੀਵਰੀ ਨੇ ਕਿਹਾ ਕਿ ਪੁਲਸ ਜਾਂਚ 'ਤੇ ਆਧਾਰਿਤ ਇਕ ਹਲਫ਼ਨਾਮਾ ਹਾਈਕੋਰਟ ਵਿੱਚ ਦਾਇਰ ਕੀਤਾ ਗਿਆ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਇਸ ਮਾਮਲੇ 'ਤੇ ਜਾਣਕਾਰੀ ਪ੍ਰਦਾਨ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਅੱਗੇ ਕਿਹਾ ਕਿ ਜਬਰ-ਜ਼ਿਨਾਹ ਮਾਮਲੇ 'ਚ ਇਕ ਕੈਂਸਲੇਸ਼ਨ ਕਰਨ ਦੀ ਰਿਪੋਰਟ ਤਿਆਰ ਕੀਤੀ ਗਈ ਹੈ, ਜਦਕਿ ਹਿੰਸਾ ਦੇ ਹੋਰ ਮਾਮਲਿਆਂ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ ਗੇਟ 'ਤੇ ਠੋਕ 'ਤੀ ਗੱਡੀ! ਚੱਲ ਪਈਆਂ ਗੋਲ਼ੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News