''ਬਦਨਾਮ ਕਰਨ ਦੀ ਕੋਸ਼ਿਸ਼..!'', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ ਵੱਡਾ ਬਿਆਨ

Sunday, Sep 27, 2026 - 10:09 AM (IST)

''ਬਦਨਾਮ ਕਰਨ ਦੀ ਕੋਸ਼ਿਸ਼..!'', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ ਵੱਡਾ ਬਿਆਨ

ਜਲੰਧਰ- ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਸਥਿਤ ਮਸ਼ਹੂਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) 'ਚ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਅਤੇ ਮੌਤ ਦੀਆਂ ਅਫ਼ਵਾਹਾਂ ਤੋਂ ਬਾਅਦ ਦੇਰ ਰਾਤ ਵੱਡਾ ਹੰਗਾਮਾ ਹੋ ਗਿਆ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਖ਼ਬਰਾਂ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਯੂਨੀਵਰਸਿਟੀ ਦੇ ਗੇਟ ਅਤੇ ਕੈਂਪਸ 'ਚ ਪ੍ਰਦਰਸ਼ਨ ਕੀਤਾ, ਭੰਨਤੋੜ ਕੀਤੀ ਅਤੇ ਹਾਈਵੇ 'ਤੇ ਧਰਨਾ ਦੇ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ।

ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਦਿਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਰਜਿਸਟ੍ਰਾਰ ਡਾ. ਮੋਨਿਕਾ ਗੁਲਾਟੀ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਯੂਨੀਵਰਸਿਟੀ ਵੱਲੋਂ ਅਧਿਕਾਰਤ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ ਤੇ ਬੇਬੁਨਿਆਦ ਹਨ।

ਇਹ ਵੀ ਪੜ੍ਹੋ- ਏਸ਼ੀਅਨ ਗੇਮਜ਼ 'ਚ ਭਾਰਤ ਦੀਆਂ ਧੀਆਂ ਨੇ ਪਾਈ ਧੱਕ ! ਕਬੱਡੀ 'ਚ ਜਿੱਤਿਆ Gold

ਯੂਨੀਵਰਸਿਟੀ ਮੈਨੇਜਮੈਂਟ ਅਨੁਸਾਰ ਕੁਝ ਸ਼ਰਾਰਤੀ ਅਨਸਰ ਯੂਨੀਵਰਸਿਟੀ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਅਤੇ ਇਸ ਦਾ ਅਕਸ ਖ਼ਰਾਬ ਕਰਨ ਲਈ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾ ਰਹੇ ਹਨ। ਯੂਨੀਵਰਸਿਟੀ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ 'ਤੇ ਬਿਲਕੁਲ ਵੀ ਯਕੀਨ ਨਾ ਕਰਨ ਅਤੇ ਯੂਨੀਵਰਸਿਟੀ ਦੇ ਅਧਿਕਾਰਤ ਬਿਆਨ ਨੂੰ ਹੀ ਸੱਚ ਮੰਨਣ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News