LPU ਹਿੰਸਾ ਮਾਮਲੇ ''ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

Friday, Oct 16, 2026 - 04:01 PM (IST)

LPU ਹਿੰਸਾ ਮਾਮਲੇ ''ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਜਲੰਧਰ/ਫਗਵਾੜਾ (ਸੋਨੂੰ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹੋਈ ਹਿੰਸਾ ਦੇ ਸਿਲਸਿਲੇ 'ਚ ਦੋ ਹੋਰ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਨ੍ਹਾਂ 'ਚੋਂ ਇਕ ਹਿਮਾਚਲ ਪ੍ਰਦੇਸ਼ ਦਾ ਹੈ ਅਤੇ ਦੂਜਾ ਹਰਿਆਣਾ ਦਾ ਹੈ। ਦੋਵਾਂ ਨੂੰ ਬਾਲ ਗ੍ਰਹਿ ਭੇਜ ਦਿੱਤਾ ਗਿਆ ਹੈ। ਮਾਮਲੇ 'ਚ ਹੁਣ ਤੱਕ ਚਾਰ ਨਾਬਾਲਗਾਂ ਸਮੇਤ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁੱਛਗਿੱਛ ਦੌਰਾਨ ਦੋਵਾਂ ਨੇ ਕਿਹਾ ਕਿ ਮੈਸੇਜ ਮਿਲਣ ਤੋਂ ਬਾਅਦ ਕੁਝ ਸੀਨੀਅਰ ਵਿਦਿਆਰਥੀ ਉਨ੍ਹਾਂ ਨੂੰ ਨਾਲ ਲੈ ਗਏ ਸਨ। ਜਦੋਂ ਕੈਂਪਸ 'ਚ ਭੰਨਤੋੜ ਸ਼ੁਰੂ ਹੋਈ ਤਾਂ ਉਹ ਵੀ ਭੀੜ 'ਚ ਸ਼ਾਮਲ ਹੋ ਗਏ।

ਹਾਲਾਂਕਿ ਦੋਵਾਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਪੁਲਸ ਹੁਣ ਉਨ੍ਹਾਂ ਸੀਨੀਅਰ ਵਿਦਿਆਰਥੀਆਂ ਦੀ ਪਛਾਣ ਕਰ ਰਹੀ ਹੈ, ਜਿਨ੍ਹਾਂ ਨੇ ਮੈਸੇਜ ਭੇਜੇ ਸਨ ਅਤੇ ਉਨ੍ਹਾਂ ਨੂੰ ਮੌਕੇ 'ਤੇ ਲੈ ਕੇ ਗਏ ਸਨ। ਹੁਣ ਤੱਕ 400 ਤੋਂ ਵੱਧ ਵਿਦਿਆਰਥੀ ਅਤੇ ਬਾਹਰੀ ਲੋਕ ਜਾਂਚ ਦੇ ਦਾਇਰੇ 'ਚ ਹਨ। ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਹੋਣ ਤੋਂ ਬਾਅਦ ਐੱਲ. ਪੀ. ਯੂ. 'ਚ ਵਿਦਿਆਰਥੀਆਂ 'ਚ ਗੁੱਸਾ ਫੁੱਟ ਗਿਆ ਸੀ। ਉਨ੍ਹਾਂ ਨੇ ਯੂਨੀਵਰਸਿਟੀ ਦੇ ਬਾਹਰ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ

ਜਾਂਚ ਦੌਰਾਨ ਇਹ ਪਤਾ ਲੱਗਾ ਕਿ ਪਹਿਲੇ ਸਾਲ ਦੇ ਇਕ ਵਿਦਿਆਰਥਣ ਨੇ ਰੈਡਿਟ 'ਤੇ ਪੋਸਟ ਸਾਂਝੀ ਕੀਤੀ ਸੀ। ਪੁੱਛਗਿੱਛ ਦੌਰਾਨ ਲੜਕੀ ਨੇ ਖ਼ੁਲਾਸਾ ਕੀਤਾ ਕਿ ਉਸ ਦੀ ਜਾਣਕਾਰੀ ਅਫ਼ਵਾਹਾਂ 'ਤੇ ਆਧਾਰਿਤ ਸੀ। ਪੁਲਸ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਵੀਡੀਓ ਦੀ ਮਦਦ ਨਾਲ ਸ਼ੱਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਘਟਨਾ ਸਮੇਂ ਮੌਕੇ 'ਤੇ ਕੌਣ ਮੌਜੂਦ ਸੀ ਅਤੇ ਭੰਨਤੋੜ 'ਚ ਕੌਣ ਸ਼ਾਮਲ ਸੀ। ਪੁਲਸ ਮੈਸੇਜ ਭੇਜਣ ਵਾਲਿਆਂ, ਵਿਦਿਆਰਥੀਆਂ ਨੂੰ ਮੌਕੇ 'ਤੇ ਲੈ ਜਾਣ ਵਾਲਿਆਂ ਅਤੇ ਹੋਰ ਸ਼ੱਕੀਆਂ ਦੇ ਵਿਚਕਾਰ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News