ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ
Friday, Oct 23, 2026 - 05:38 PM (IST)
ਗੁਰਦਾਸਪੁਰ(ਹਰਮਨ): ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਟਾਕੇ ਸਟੋਰ ਕਰਨ ਅਤੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਵਾਸਤੇ 3 ਨਵੰਬਰ ਨੂੰ ਸਬ-ਡਵੀਜ਼ਨ ਵਾਰ ਲੱਕੀ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਆਰਜ਼ੀ ਲਾਇਸੈਂਸ ਲੱਕੀ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ 31 ਅਕਤੂਬਰ 2026 ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸੇਵਾ ਕੇਂਦਰਾਂ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ
ਦਰਖਾਸਤ ਦੇ ਨਾਲ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਨਾਮ ’ਤੇ 35,000 ਰੁਪਏ ਦਾ ਬੈਂਕ ਡਰਾਫਟ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ, ਜੋ ਵਾਪਸ ਦੇਣ ਯੋਗ ਹੈ। ਪ੍ਰਾਪਤ ਹੋਈਆਂ ਦਰਖਾਸਤਾਂ ਦਾ ਲੱਕੀ ਡਰਾਅ 3 ਨਵੰਬਰ 2026 ਨੂੰ ਸਵੇਰੇ 11 ਵਜੇ ਕਮਰਾ ਨੰਬਰ 416, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਦੀ ਪ੍ਰਧਾਨਗੀ ਹੇਠ ਕੱਢਿਆ ਜਾਵੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਰਜ਼ੀ ਲਾਇਸੈਂਸਾਂ ਸਬੰਧੀ ਨਿਯਮਾਂ ਅਤੇ ਸ਼ਰਤਾਂ ਬਾਰੇ ਜਾਣਕਾਰੀ ਮੌਕੇ ’ਤੇ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
