ਲੁਧਿਆਣਾ: ਘਰ ''ਚ ਦਾਖਲ ਹੋ ਕੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

Friday, Oct 26, 2018 - 12:26 PM (IST)

ਲੁਧਿਆਣਾ: ਘਰ ''ਚ ਦਾਖਲ ਹੋ ਕੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਲੁਧਿਆਣਾ(ਨਰਿੰਦਰ)— ਲੁਧਿਆਣਾ ਦੇ ਕੈਲਾਸ਼ ਨਗਰ ਰੋਡ 'ਤੇ ਸਥਿਤ ਸ਼ਿਮਲਾ ਕਾਲੋਨੀ ਵਿਚ ਆਪਸੀ ਰੰਜਿਸ਼ ਦੇ ਚਲਦੇ ਇਕ ਨੌਜਵਾਨ 'ਤੇ ਘਰ ਵਿਚ ਦਾਖਲ ਹੋ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਤੁਰੰਤ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਲਈ ਭੇਜ ਦਿੱਤਾ ਗਿਆ ਹੈ। ਜ਼ਖਮੀ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਉਮਰ 17 ਸਾਲ ਦੇ ਰੂਪ ਵਿਚ ਹੋਈ ਹੈ। ਉਕਤ ਨੌਜਵਾਨ ਡੇਅਰੀ ਦਾ ਕੰਮ ਕਰਦਾ ਹੈ।

ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਸ਼ਾਮ ਨੂੰ ਮੁਹੱਲੇ ਦੇ ਕੁੱਝ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਉਸੀ ਰਜਿੰਸ਼ ਦੇ ਚਲਦੇ 2 ਨੌਜਵਾਨਾਂ ਨੇ ਦੂਜੇ ਪੱਖ ਦੇ ਨੌਜਵਾਨ ਦੇ ਘਰ ਵਿਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ, ਇਕ ਗੋਲੀ ਨੌਜਵਾਨ ਦੇ ਪੇਟ ਵਿਚ ਅਤੇ ਦੂਜੀ ਲੱਤ 'ਤੇ ਲੱਗੀ। ਦੂਜੇ ਪਾਸੇ ਮੌਕੇ 'ਤੇ ਏ.ਸੀ.ਪੀ. ਲਖਬੀਰ ਸਿੰਘ ਟਿਵਾਣਾ ਅਤੇ ਥਾਣਾ ਬਸਤੀ ਜੋਧੇਵਾਲ ਦੀ ਥਾਣਾ ਮੁਖੀ ਮਾਧਵੀ ਸ਼ਰਮਾ ਨੇ ਪਹੁੰਚ ਕੇ ਦੋਸ਼ੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News