ਲੁਧਿਆਣਾ ’ਚ ਨਹੀਂ ਰੁਕ ਰਿਹੈ ਕੋਰੋਨਾ, 26 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ

Monday, Jun 22, 2020 - 07:07 PM (IST)

ਲੁਧਿਆਣਾ ’ਚ ਨਹੀਂ ਰੁਕ ਰਿਹੈ ਕੋਰੋਨਾ, 26 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ

ਲੁਧਿਆਣਾ,(ਨਰਿੰਦਰ)- ਪੰਜਾਬ ’ਚ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ ਅਤੇ ਇਹ ਮਹਾਮਾਰੀ ਪੰਜਾਬ ਦੇ ਕਈ ਸੂਬਿਆਂ ਸਮੇਤ ਲੁਧਿਆਣਾ ’ਚ ਵੀ ਬੇਕਾਬੂ ਹੁੰਦੀ ਜਾ ਰਹੀ ਹੈ। ਲੁਧਿਆਣਾ ’ਚ ਅੱਜ 26 ਨਵੇਂ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਨਾਲ ਸ਼ਹਿਰ ’ਚ ਦਹਿਸ਼ਤ ਦਾ ਮਾਹੌਲ ਬਰਕਰਾਰ ਹੈ। ਅੱਜ ਪੈਂਡਿੰਗ 70 ਰਿਪੋਰਟਾਂ ਮਿਲੀਆਂ, ਜਿਨ੍ਹਾਂ ’ਚੋਂ 26 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ 43 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ, ਹਾਲਾਂਕਿ 2 ਸੈਂਪਲ ਰਿਪੀਟ ਹਨ। 


author

Deepak Kumar

Content Editor

Related News