ਲੁਧਿਆਣਾ ਜ਼ਿਲ੍ਹੇ ''ਚ ਸ਼ੁੱਕਰਵਾਰ ਨੂੰ 388 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

09/19/2020 2:19:39 AM

ਲੁਧਿਆਣਾ,(ਸਹਿਗਲ)-ਕੋਰੋਨਾ ਵਾਇਰਸ ਨਾਲ ਮਰਨ ਵਾਲੇ 80 ਫੀਸਦੀ ਮਰੀਜ਼ ਅਜਿਹੇ ਹਨ, ਜਿਨ੍ਹਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਹੋਰ ਰੋਗ ਸਨ। ਸ਼ੁੱਕਰਵਾਰ ਵੀ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲੇ 12 ਮਰੀਜ਼ਾਂ ਵਿਚੋਂ 9 ਨੂੰ ਸ਼ੂਗਰ ਜਾਂ ਬਲੱਡ ਪ੍ਰੈਸ਼ਰ ਦੋਵੇਂ ਹੀ ਸਨ। ਮਾਹਿਰਾਂ ਮੁਤਾਬਕ ਅਜਿਹੇ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ, ਜਿਨ੍ਹਾਂ ਨੂੰ ਪਹਿਲਾਂ ਹੀ ਸ਼ੂਗਰ, ਬਲੱਡ ਪ੍ਰੈਸ਼ਰ ਜਾਂ ਕੋਈ ਹੋਰ ਗੰਭੀਰ ਰੋਗ ਹੈ। ਅੱਜ ਜ਼ਿਲੇ ਦੇ ਹਸਪਤਾਲਾਂ ਵਿਚ 18 ਮਰੀਜ਼ਾਂ ਦੀ ਮੌਤ ਹੋ ਗਈ ਅਤੇ 388 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਮਰੀਜ਼ਾਂ 'ਚ 56 ਮਰੀਜ਼ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਸਨ, ਜਦੋਂਕਿ 332 ਜ਼ਿਲੇ ਨਾਲ ਸਬੰਧਤ ਸਨ।

ਇਸੇ ਤਰ੍ਹਾਂ 18 ਮਿੰਟ ਤੱਕ ਮਰੀਜ਼ਾਂ ਵਿਚੋਂ 12 ਜ਼ਿਲੇ ਦੇ ਰਹਿਣ ਵਾਲੇ ਸਨ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 15,704 ਹੋ ਗਈ ਹੈ। ਇਨ੍ਹਾਂ ਵਿਚੋਂ 646 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 1763 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਸਨ। ਇਨ੍ਹਾਂ 'ਚੋਂ 187 ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਮੁਤਾਬਕ ਇਨ੍ਹਾਂ ਮਰੀਜ਼ਾਂ ਵਿਚ 13,221 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਜਾ ਚੁੱਕਾ ਹੈ ਅਤੇ ਜ਼ਿਲੇ ਵਿਚ 1837 ਐਕਟਿਵ ਮਰੀਜ਼ ਹਨ।

5521 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਸਿਹਤ ਵਿਭਾਗ ਵੱਲੋਂ ਅੱਜ 5521 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਦੋਂਕਿ 1563 ਦੀ ਰਿਪੋਰਟ ਅਜੇ ਪੈਂਡਿੰਗ ਹੈ।

379 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ 'ਚ ਭੇਜਿਆ
ਸਿਹਤ ਵਿਭਾਗ ਦੀ ਟੀਮ ਨੇ ਅੱਜ 388 ਵਿਅਕਤੀਆਂ ਦੀ ਜਾਂਚ ਕੀਤੀ। ਇਨ੍ਹਾਂ ਵਿਚੋਂ 379 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਗਿਆ ਹੈ। ਮੌਜੂਦਾ ਵਿਚ 4474 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।

ਬੀਮਾਰੀ ਵਧਣ ਦਾ ਇਕ ਕਾਰਨ ਜਾਗਰੂਕਤਾ ਦੀ ਕਮੀ
ਸ਼ਹਿਰ ਦੇ ਬਹੁਤ ਸਾਰੇ ਡਾਕਟਰਾਂ ਦਾ ਇਹ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੇ ਫੈਲਣ ਦੇ ਕਾਰਨਾਂ ਵਿਚੋਂ ਇਕ ਕਾਰਨ ਲੋਕਾਂ ਵੱਲੋਂ ਜਾਗਰੂਕ ਨਾ ਹੋਣਾ ਜਾਂ ਲਾਪ੍ਰਵਾਹੀ ਵਰਤਣਾ ਹੈ। ਬਹੁਤ ਸਾਰੇ ਲੋਕ ਅੱਜ ਵੀ ਮਾਸਕ ਪਾਉਣ ਤੋਂ ਗੁਰੇਜ਼ ਕਰਦੇ ਹਨ। ਸੋਸ਼ਲ ਡਿਸਟੈਂਸਿੰਗ ਦਾ ਧਿਆਨ ਨਹੀਂ ਰੱਖਦੇ, ਜਿਸ ਨਾਲ ਬੀਮਾਰੀ ਵਧਦੀ ਹੈ।

ਸਿਰਫ 35 ਮਰੀਜ਼ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ

ਸਿਹਤ ਵਿਭਾਗ ਦੀ ਰਿਪੋਰਟ ਨੂੰ ਦੇਖੀਏ ਤਾਂ 35 ਪਾਜ਼ੇਟਿਵ ਮਰੀਜ਼ ਪਹਿਲਾਂ ਤੋਂ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਪਾਜ਼ੇਟਿਵ ਹੋਏ, ਜਦੋਂਕਿ 75 ਮਰੀਜ਼ ਓ. ਪੀ. ਡੀ. ਵਿਚ ਜਾਂਚ ਦੌਰਾਨ ਸਾਹਮਣੇ ਆਏ ਅਤੇ 101 ਨੂੰ ਜਾਂਚ ਸਮੇਂ ਇਨਫਲੂਏਂਜਾ ਦੇ ਲੱਛਣ ਸਨ, ਮਤਲਬ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਆਮ ਜਨਤਾ ਦੇ ਵਿਚ ਹੈ। ਸਿਵਲ ਸਰਜਨ ਮੁਤਾਬਕ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਜ਼ਰਾ ਜਿਹੀ ਲਾਪ੍ਰਵਾਹੀ ਉਨ੍ਹਾਂ ਨੂੰ ਬੀਮਾਰ ਕਰ ਸਕਦੀ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਤੋਂ ਹੀ ਕੋਈ ਰੋਗ ਹਨ, ਉਨ੍ਹਾਂ ਲਈ ਕੋਰੋਨਾ ਘਾਤਕ ਸਿੱਧ ਹੋ ਸਕਦਾ ਹੈ।
 


Deepak Kumar

Content Editor

Related News