75 ਲੱਖ ਦੀ ਹੈਰੋਇਨ ਸਮੇਤ 3 ਗ੍ਰਿਫਤਾਰ
Sunday, May 05, 2019 - 01:06 PM (IST)

ਲੁਧਿਆਣਾ (ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੁਲਸ ਗ੍ਰਿਫਤ ਵਿਚੋਂ ਦੌੜੇ ਇਕ ਦੋਸ਼ੀ ਨੂੰ 75 ਲੱਖ ਦੀ ਹੈਰੋਇਨ ਅਤੇ ਉਸ ਦੇ 2 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਐੱਸ.ਟੀ.ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਨਸ਼ਾ ਤਸਕਰੀ ਦੇ ਮਾਮਲੇ ਵਿਚ ਪੁਲਸ ਗ੍ਰਿਫਤ ਵਿਚੋਂ 2 ਅਕਤੂਬਰ 2017 ਨੂੰ ਦੌੜਿਆ ਦੋਸ਼ੀ ਗੁਰਿੰਦਰ ਸਿੰਘ ਇਲਾਕੇ ਵਿਚ ਆਪਣੇ ਸਾਥੀਆਂ ਨਾਲ ਹੈਰੋਇਨ ਵੇਚ ਰਿਹਾ ਹੈ, ਜਿਸ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਹੈਬੋਵਾਲ ਕਲਾਂ ਵਿਚ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਸ ਨੇ ਗੁਰਿੰਦਰ ਸਿੰਘ, ਰਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 150 ਗ੍ਰਾਮ ਹੈਰੋਇਨ ਹੋਰ ਸਾਮਾਨ ਵੀ ਬਰਾਮਦ ਕੀਤਾ। ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਥਾਣਾ ਹੈਬੋਵਾਲ ਵਿਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।