ਲੁਧਿਆਣਾ ਬੰਬ ਧਮਾਕਾ : ਮੁਲਜ਼ਮ ਰਣਜੀਤ ਚੀਤਾ ਅਤੇ ਸੁਖਵਿੰਦਰ 5 ਦਿਨ ਹੋਰ ਵਧਿਆ ਪੁਲਸ ਰਿਮਾਂਡ
Saturday, Jan 01, 2022 - 02:20 PM (IST)
ਲੁਧਿਆਣਾ (ਵੈੱਬ ਡੈਸਕ) - ਲੁਧਿਆਣਾ ਬੰਬ ਧਮਾਕੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਨੂੰ ਪੰਜ ਦਿਨ ਹੋਰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਰਿਮਾਂਡ ਦੌਰਾਨ ਪੁਲਸ ਦੇ ਹੱਥ ਹੋਰ ਬਹੁਤ ਸਾਰੀ ਜਾਣਕਾਰੀ ਲੱਗ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਬੰਬ ਧਮਾਕੇ ’ਚ ਸ਼ਾਮਲ ਮੁਲਜ਼ਮਾਂ ਨੂੰ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਬੰਬ ਧਮਾਕੇ ਮਾਮਲੇ ਵਿੱਚ ਮੁੱਖ ਮੁਲਜ਼ਮ ਗਗਨਦੀਪ ਦੇ ਦੋਵਾਂ ਨਾਲ ਲਿੰਕ ਹੋਣ ਦੇ ਖ਼ਦਸ਼ੇ ਹਨ, ਜਿਸ ਨੂੰ ਲੈ ਕੇ ਪੁਲਸ ਅਤੇ ਜਾਂਚ ਏਜੰਸੀਆਂ ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਕੋਲੋਂ ਪੁੱਛਗਿੱਛ ਕਰ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
ਦੱਸ ਦੇਈਏ ਕਿ ਉਕਤ ਮੁਲਜ਼ਮਾਂ ਨੂੰ ਪਹਿਲਾਂ ਸੱਤ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਗਿਆ ਸੀ, ਜੋ ਅੱਜ ਖ਼ਤਮ ਹੋ ਗਿਆ। ਇਸੇ ਕਰਕੇ ਉਨ੍ਹਾਂ ਨੂੰ ਅੱਜ ਫਿਰ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ 5 ਦਿਨ ਹੋਰ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਸ ਨੇ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ