ਲੁਧਿਆਣਾ ''ਚ ਕੋਰੋਨਾ ਦਾ ਕਹਿਰ ਜਾਰੀ, 505 ਨਵੇਂ ਮਾਮਲਿਆਂ ਦੀ ਪੁਸ਼ਟੀ ਤੇ 27 ਮਰੀਜ਼ਾਂ ਦੀ ਹੋਈ ਮੌਤ

09/15/2020 7:17:27 PM

ਲੁਧਿਆਣਾ,(ਸਹਿਗਲ) : ਕੋਰੋਨਾ ਵਾਇਰਸ ਦਾ ਕਹਿਰ ਲੁਧਿਆਣਾ ਜ਼ਿਲ੍ਹੇ 'ਚ ਬਹੁਤ ਜ਼ਿਆਦਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 505 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 27 ਮਰੀਜ਼ਾਂ ਦੀ ਕੋਰੋਨਾ ਕਾਰਣ ਅੱਜ ਮੌਤ ਹੋ ਗਈ। ਜ਼ਿਲ੍ਹੇ 'ਚ ਇੰਨੀ ਵੱਡੀ ਗਿਣਤੀ 'ਚ ਕੋਰੋਨਾ ਦੇ ਮਾਮਲੇ ਸਾਹਮਣੇ ਆਉਣਾ ਬਹੁਤ ਹੈਰਾਨੀ ਦੀ ਅਤੇ ਚਿੰਤਾ ਦੀ ਗੱਲ ਹੈ। ਜ਼ਿਲ੍ਹੇ 'ਚ ਆਏ 505 ਨਵੇਂ ਮਾਮਲਿਆਂ 'ਚੋਂ 438 ਮਾਮਲੇ ਲੁਧਿਆਣਾ ਜ਼ਿਲ੍ਹੇ ਨਾਲ ਸੰਬੰਧਿਤ ਹਨ ਅਤੇ 67 ਮਾਮਲੇ ਹੋਰ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹੇ 'ਚ ਹੋਈਆਂ 27 ਮੌਤਾਂ 'ਚੋਂ 19 ਮ੍ਰਿਤਕ ਲੁਧਿਆਣਾ ਨਾਲ ਸੰਬੰਧਿਤ ਸਨ ਤੇ 8 ਮ੍ਰਿਤਕ ਬਾਹਰਲੇ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ।

Deepak Kumar

This news is Content Editor Deepak Kumar