ਲੁਧਿਆਣਾ ਦੇ ਗਿੱਲ ਰੋਡ ''ਚ ਦਿਨ-ਦਿਹਾੜੇ ਵਾਪਰੀ ਵੱਡੀ ਵਾਰਦਾਤ, ਵੀਡੀਓ ''ਚ ਦੇਖੋ ਹੈਰਾਨ ਕਰਦੀ ਘਟਨਾ
Tuesday, Sep 01, 2020 - 06:39 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਵਿਚ ਲੁਟੇਰਿਆਂ ਦੇ ਹੌਸਲੇ ਕਿੰਨੇ ਬੁਲੰਦ ਹਨ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਅੱਜ ਇਕ ਬੈਂਕ ਦੇ ਬਾਹਰ ਬਜ਼ੁਰਗ ਕੋਲੋਂ ਲੁਟੇਰਿਆਂ ਨੇ 2 ਲੱਖ 80 ਹਜ਼ਾਰ ਰੁਪਏ ਲੁੱਟ ਲਏ। ਬੰਦੂਕ ਦੀ ਨੋਕ 'ਤੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਭੀੜ-ਭਾੜ ਵਾਲੀ ਥਾਂ ਹੋਣ ਦੇ ਬਾਵਜੂਦ ਵੀ ਆਸਾਨੀ ਨਾਲ ਲੁਟੇਰੇ ਚਲਦੇ ਬਣੇ। ਲੁਧਿਆਣਾ ਦੇ ਗਿੱਲ ਰੋਡ 'ਤੇ ਸਥਿਤ ਇੰਡਸਲੈਂਡ ਬੈਂਕ ਦੇ ਬਾਹਰ ਖੜ੍ਹੇ ਬਜ਼ੁਰਗ ਨਾਲ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ : ਜਲੰਧਰ 'ਚ ਪੁਲਸ ਨੇ ਨਾਕੇ 'ਤੇ ਨੌਜਵਾਨ ਦੇ ਜੜਿਆ ਥੱਪੜ, ਫਿਰ ਅੱਗੋਂ ਸੇਰ ਨੂੰ ਟੱਕਰਿਆ ਸਵਾ ਸੇਰ
ਇਸ ਤੋਂ ਬਾਅਦ ਮੌਕੇ 'ਤੇ ਪੁਲਸ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਲੁੱਟ ਦੀ ਇਹ ਸਾਰੀ ਘਟਨਾ ਸੀ. ਸੀ. ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ। ਉਧਰ ਮੌਕੇ 'ਤੇ ਪਹੁੰਚੇ ਜਾਂਚ ਅਫਸਰ ਨੇ ਦੱਸਿਆ ਕਿ 11.30 ਵਜੇ ਦੇ ਕਰੀਬ ਇਹ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਸੀ. ਸੀ. ਟੀ. ਵੀ. ਫੁਟੇਜ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਬੱਡੀ ਖ਼ਿਡਾਰੀ ਦੇ ਕਤਲ ਕਾਂਡ 'ਚ ਗ੍ਰਿਫ਼ਤਾਰ ਕੀਤੇ ਪੁਲਸ ਮੁਲਾਜ਼ਮਾਂ 'ਤੇ ਵੱਡੀ ਕਾਰਵਾਈ
ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗਿੱਲ ਰੋਡ 'ਤੇ ਕਈ ਵੱਡੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ ਪਰ ਇਸਦੇ ਬਾਵਜੂਦ ਲੁਟੇਰੇ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਪੁਲਸ ਮੂਕ ਦਰਸ਼ਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਦੋ ਮਹੀਨੇ ਬਾਅਦ ਹੀ ਮੰਦਬੁੱਧੀ ਦਾ ਸ਼ਿਕਾਰ ਹੋਈ 19 ਸਾਲਾ ਮੁਟਿਆਰ, ਹੁਣ ਬੰਨ੍ਹੀ ਸੰਗਲਾਂ ਨਾਲ