ਲੁਧਿਆਣਾ: ਫੈਕਟਰੀ ''ਚ ਜ਼ਬਰਦਸਤ ਧਮਾਕਾ ਹੋਣ ਕਾਰਨ 1 ਦੀ ਮੌਤ, 2 ਜ਼ਖਮੀ

Sunday, Aug 25, 2019 - 10:08 AM (IST)

ਲੁਧਿਆਣਾ: ਫੈਕਟਰੀ ''ਚ ਜ਼ਬਰਦਸਤ ਧਮਾਕਾ ਹੋਣ ਕਾਰਨ 1 ਦੀ ਮੌਤ, 2 ਜ਼ਖਮੀ

ਲੁਧਿਆਣਾ (ਨਰਿੰਦਰ) - ਲੁਧਿਆਣਾ ਦੇ ਤਾਜਪੁਰ ਰੇਡ 'ਤੇ ਸਥਿਤ ਇਕ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਚਾਰੇ ਪਾਸੇ ਹਫੜਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ। ਧਮਾਕਾ ਹੋਣ ਕਾਰਨ ਅੰਦਰ ਕੰਮ ਕਰ ਰਹੇ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲੁਧਿਆਣਾ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਫੈਕਟਰੀ 'ਚ ਧਮਾਕਾ ਕਿਵੇਂ ਹੋਇਆ, ਇਸ ਦੇ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ।

PunjabKesari

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਐੱਸ.ਐੱਚ.ਓ. ਤਾਜਪੁਰ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ ਦੇ ਸਮੇਂ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਆਰ.ਐੱਸ. ਟੈਕਸਟਾਈਲ 'ਚ ਛੋਟਾ ਬੋਇਲਰ ਫਟਿਆ। ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹਿੰਦੇ ਹੋਏ ਐੱਸ.ਐੱਚ.ਓ. ਨੇ ਕਿਹਾ ਕਿ ਜੇਕਰ ਫੈਕਟਰੀ ਮਾਲਕ ਦੀ ਕੋਈ ਗਲਤੀ ਹੋਈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।


author

rajwinder kaur

Content Editor

Related News