ਲੁਧਿਆਣਾ ''ਚ ਗੰਨ ਪੁਆਇੰਟ ''ਤੇ ਵੱਡੀ ਵਾਰਦਾਤ, ਪਰਿਵਾਰ ਦੇ ਹੱਥ-ਪੈਰ ਬੰਨ੍ਹ ਲੁੱਟੇ ਲੱਖਾਂ ਰੁਪਏ

05/19/2022 3:14:05 PM

ਲੁਧਿਆਣਾ (ਰਾਜ) : ਲੁਧਿਆਣਾ ਦੇ ਢਾਬਾ ਲੋਹਾਰਾ 'ਚ ਲੁਟੇਰਿਆਂ ਵਲੋਂ ਇਕ ਪਰਿਵਾਰ ਦੇ 4 ਮੈਂਬਰਾਂ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਲੁੱਟ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਦਾ ਸ਼ਿਕਾਰ ਹੋਏ ਪਰਿਵਾਰ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ

ਮਿਲੀ ਜਾਣਕਾਰੀ ਅਨੁਸਾਰ ਰਾਤ ਕਰੀਬ ਡੇਢ ਵਜੇ ਲੁਟੇਰਿਆਂ ਵੱਲੋਂ ਇਕ ਘਰ ਦਾ ਦਰਵਾਜ਼ਾ ਖੜਕਾਇਆ ਗਿਆ। ਦਰਵਾਜ਼ਾ ਖੋਲ੍ਹਣ 'ਤੇ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ ਅਤੇ ਉਨ੍ਹਾਂ ਦੇ ਹੱਥ-ਪੈਰ ਬੰਨ੍ਹ ਦਿੱਤੇ। ਇਸ ਤੋਂ ਬਾਅਦ ਲੁਟੇਰਿਆਂ ਨੇ ਘਰ ’ਚ ਪਈ ਕਰੀਬ 5 ਲੱਖ ਰੁਪਏ ਦੀ ਨਕਦੀ, ਸੋਨਾ-ਚਾਂਦੀ ਆਦਿ ਲੁੱਟ ਲੈ ਮੌਕੇ ਤੋਂ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ:  ਪਿਆਰ ’ਚ ਧੋਖਾ ਮਿਲਣ ’ਤੇ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਏ ਕਈ ਖ਼ੁਲਾਸੇ

ਅਗਲੀ ਸਵੇਰ ਪਰਿਵਾਰ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਛੁਡਵਾਇਆ ਅਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਥਾਣਾ ਢਾਬਾ ਦੀ ਪੁਲਸ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਵਲੋਂ ਸੀ.ਸੀ.ਟੀ.ਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।


rajwinder kaur

Content Editor

Related News