ਲੁਧਿਆਣਾ : ਕੋਰੋੜਾਂ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ

Friday, Jun 12, 2020 - 11:19 AM (IST)

ਲੁਧਿਆਣਾ : ਕੋਰੋੜਾਂ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਰੇਂਜ ਦੀ ਐੱਸ. ਟੀ. ਐੱਫ. ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਾਜਪੁਰ ਰੋਡ 'ਤੇ ਸਥਿਤ ਭਾਮੀਆਂ ਕਲਾਂ ਦੇ ਬੱਸ ਅੱਡੇ ਨੇੜੇ ਖ਼ਾਸ ਨਾਕਾਬੰਦੀ ਦੌਰਾਨ ਇਕ ਹੀਰੋ ਮੈਸਟਰੋ ਸਕੂਟਰੀ 'ਤੇ ਸਵਾਰ ਦੋ ਵਿਅਕਤੀਆਂ ਕੋਲੋਂ 680 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਵਿੱਕੀ ਸ਼ਰਮਾ ਅਤੇ ਰਮਿਤ ਗਰੋਵਰ ਵਾਸੀ ਨਿਊ ਸ਼ਿਵਾਜੀ ਨਗਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਉਹ ਹੈਰੋਇਨ ਦੀ ਖੇਪ ਦਿੱਲੀ ਤੋਂ ਕਿਸੇ ਨਾਈਜੀਰੀਅਨ ਕੋਲੋਂ ਸਸਤੇ ਭਾਅ 'ਤੇ ਲਿਆ ਕੇ ਲੁਧਿਆਣਾ ਦੇ ਨੇੜਲੇ ਪਿੰਡਾਂ ਵਿਚ ਮਹਿੰਗੇ ਭਾਅ 'ਤੇ ਵੇਚ ਦਿੰਦੇ ਸਨ। ਸੂਤਰਾਂ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ ਤਿੰਨ ਕਰੋੜ ਰੁਪਏ ਦੇ ਆਸ ਪਾਸ ਦੱਸੀ ਜਾਂਦੀ ਹੈ।

ਸਬ ਇੰਸਪੈਕਟਰ ਗੁਰਚਰਨ ਸਿੰਘ ਨੇ ਕਿਹਾ ਕਿ ਮੁਲਜ਼ਮਾਂ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ, ਇਨ੍ਹਾਂ ਵਿਚੋਂ ਰਮਿਤ ਗਰੋਵਰ ਆਪ ਵੀ ਹੈਰੋਇਨ ਦਾ ਸੇਵਨ ਕਰਨ ਦਾ ਆਦੀ ਹੈ। ਉਨ੍ਹਾਂ ਕਿਹਾ ਮੁਲਜ਼ਮਾਂ ਖਿਲਾਫ ਥਾਣਾ ਐੱਸ. ਟੀ. ਐੱਫ. ਮੁਹਾਲੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਕੋਲੋਂ ਹੋਰ ਗੰਭੀਰਤਾ ਨਾਲ ਪੁੱਛ ਪੜਤਾਲ ਕੀਤੀ ਜਾ ਸਕੇ।


author

Gurminder Singh

Content Editor

Related News