ਰਾਹੁਲ ਦੇ ਅਸਤੀਫੇ ''ਤੇ ਮਹੇਸ਼ ਇੰਦਰ ਗਰੇਵਾਲ ਦਾ ਤੰਜ, ਜਾਣੋ ਕੀ ਕਿਹਾ

07/14/2019 3:46:01 PM

ਲੁਧਿਆਣਾ (ਨਰਿੰਦਰ ਮਹਿੰਦਰੁ) : ਪੰਜਾਬ ਕੈਬਨਿਟ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜਣ 'ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹੇਸ਼ ਇੰਦਰ ਗਰੇਵਾਲ ਨੇ ਵੀ ਸਿੱਧੂ ਦੇ ਅਸਤੀਫੇ 'ਤੇ ਤੰਜ ਕੱਸਦੇ ਹੋਏ ਇਸ ਨੂੰ ਮਹਿਜ਼ ਇਕ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਨੂੰ ਆਪਣਾ ਕੈਪਟਨ ਮੰਨਣ ਤੋਂ ਇਨਕਾਰ ਕੀਤਾ ਗਿਆ ਸੀ, ਉਦੋਂ ਤੋਂ ਹੀ ਇਨ੍ਹਾਂ ਵਿਚ ਦੂਰੀਆਂ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਰਾਜਨੀਤਕ ਤੌਰ 'ਤੇ ਅਸਤੀਫਾ ਦੇਣ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਹੁਲ ਨੂੰ ਅਸਤੀਫਾ ਭੇਜਣ ਦੀ ਬਜਾਏ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂ ਗਵਰਨਰ ਨੂੰ ਭੇਜਣਾ ਚਾਹੀਦਾ ਸੀ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫੇ ਦੀ ਲਿਖਤ ਵੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਘੀਂ 10 ਜੂਨ ਨੂੰ ਹੀ ਪੰਜਾਬ ਕੈਬਨਿਟ 'ਚੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਨਵਜੋਤ ਸਿੱਧੂ ਨੇ ਇਹ ਵੀ ਆਖਿਆ ਹੈ ਕਿ ਉਹ ਜਲਦ ਹੀ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜਣਗੇ।

cherry

This news is Content Editor cherry