ਲੁਧਿਆਣਾ : 2 ਕਿਲੋ 560 ਗ੍ਰਾਮ ਅਫੀਮ ਸਮੇਤ ਦੋ ਵਿਅਕਤੀ ਗ੍ਰਿਫਤਾਰ

Monday, Aug 26, 2019 - 03:01 PM (IST)

ਲੁਧਿਆਣਾ : 2 ਕਿਲੋ 560 ਗ੍ਰਾਮ ਅਫੀਮ ਸਮੇਤ ਦੋ ਵਿਅਕਤੀ ਗ੍ਰਿਫਤਾਰ

ਲੁਧਿਆਣਾ (ਨਰਿੰਦਰ) : ਲੁਧਿਆਣਾ ਪੁਲਸ ਨੇ ਦੋ ਵਿਅਕਤੀਆਂ ਨੂੰ ਅਫੀਮ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਰ ਸੂਚਨਾ ਦੇ ਆਧਾਰ 'ਤੇ ਸੂਆ ਰੋਡ ਤੋਂ ਦੋ ਵਿਅਕਤੀਆਂ ਨੂੰ 2 ਕਿਲੋ 560 ਗ੍ਰਾਮ ਅਫੀਮ ਤੇ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਬਿਕਰਮ ਸਿੰਘ ਤੇ ਵਿਕਾਸ ਕੁਮਾਰ ਵਜੋਂ ਹੋਈ ਹੈ, ਜੋ ਕਿ ਵੱਖ-ਵੱਖ ਸੂਬਿਆਂ ਤੋਂ ਅਫੀਮ ਲਿਆ ਕੇ ਪੰਜਾਬ ਤੇ ਹਰਿਆਣਾ 'ਚ ਤਸਕਰੀ ਕਰਦੇ ਸਨ। ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


author

Baljeet Kaur

Content Editor

Related News