ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਚੱਲਦਿਆਂ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ

Thursday, Mar 07, 2019 - 12:42 PM (IST)

ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਚੱਲਦਿਆਂ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ (ਅਨਿਲ) : ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਨੁਰਵਾਲਾ 'ਚ ਅੱਜ ਪੰਚਾਇਤੀ ਚੋਣਾਂ ਦੀ ਰੰਜਿਸ਼ ਜੇ ਚੱਲਦਿਆਂ ਬਜ਼ਰੁਗ ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

PunjabKesari
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਰੁਪਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 8 ਵਜੇ ਉਨ੍ਹਾਂ ਦੇ ਘਰ ਦੇ ਸਾਹਮਣੇ ਰਹਿਣ ਵਾਲੇ ਇਕ ਵਿਅਕਤੀ ਨੇ ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਹ ਖੁਦ ਤਾਂ ਬੱਚ ਗਏ ਪਰ ਉਨ੍ਹਾਂ ਦੇ ਚਾਚੇ ਬਲਵੀਰ ਸਿੰਘ (65) ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਗ ਗੰਭੀਰ ਜ਼ਖਮੀ ਹੋ ਗਏ। ਇਸ ਉਪਰੰਤ ਤੁਰੰਤ ਹਸਪਤਾਲ 'ਚ ਲਿਆਂਦਾ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।


author

Baljeet Kaur

Content Editor

Related News