ਸੁਰਖੀਆਂ ''ਚ ਪੰਜਾਬ ਸਕੂਲ ਸਿੱਖਿਆ ਬੋਰਡ, ਇਕੋ ਸਮੇਂ ''ਤੇ ਰੱਖੀ 2 ਵਿਸ਼ਿਆਂ ਦੀ ਪ੍ਰੀਖਿਆ

01/17/2020 9:34:43 AM

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਇਕ ਵਾਰ ਫਿਰ ਆਪਣੀ ਕਾਰਜਸ਼ੈਲੀ ਨੂੰ ਲੈ ਕੇ ਸੁਰਖੀਆਂ ਵਿਚ ਹੈ। ਬੋਰਡ ਵੱਲੋਂ ਪਿਛਲੇ ਦਿਨੀਂ 12ਵੀਂ ਕਲਾਸ ਦੀ ਡੇਟਸ਼ੀਟ ਵਿਚ ਕੁਝ ਬਦਲਾਅ ਕਰਦੇ ਹੋਏ ਉਸ ਨੂੰ ਮੁੜ ਜਾਰੀ ਕੀਤਾ ਗਿਆ ਸੀ। ਨਵੀਂ ਜਾਰੀ ਡੇਟਸ਼ੀਟ ਨੂੰ ਲੈ ਕੇ ਹਿਊਮੈਨੀਟੀਜ਼ ਗਰੁੱਪ ਦੇ ਵਿਦਿਆਰਥੀਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ।

ਇਸ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੋਰਡ ਵੱਲੋਂ 4 ਮਾਰਚ ਨੂੰ ਸੰਸਕ੍ਰਿਤ ਅਤੇ ਸੰਗੀਤ (ਵੋਕਲ) ਦੋਵਾਂ ਵਿਸ਼ਿਆਂ ਦਾ ਪੇਪਰ ਇਕੋ ਸਮੇਂ ਰੱਖ ਦਿੱਤਾ ਗਿਆ ਹੈ, ਜਦੋਂਕਿ ਕਈ ਸਕੂਲਾਂ ਵਿਚ ਵੱਖ-ਵੱਖ ਵਿਦਿਆਰਥੀ ਦੋਵੇਂ ਹੀ ਵਿਸ਼ੇ ਪੜ੍ਹ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਸਾਹਮਣੇ ਦੁਚਿੱਤੀ ਦੀ ਸਥਿਤੀ ਪੈਦਾ ਹੋ ਗਈ ਹੈ ਕਿ ਉਹ ਇਕੋ ਹੀ ਸਮੇਂ ਦੋਵੇਂ ਪ੍ਰੀਖਿਆਵਾਂ ਵਿਚ ਹਾਜ਼ਰ ਨਹੀਂ ਹੋ ਸਕਦੇ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਬੋਰਡ ਵੱਲੋਂ 12ਵੀਂ ਦੀ ਡੇਟਸ਼ੀਟ ਦੋਬਾਰਾ ਜਾਰੀ ਕਰਨੀ ਚਾਹੀਦੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


cherry

Content Editor

Related News