ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ
Tuesday, Apr 12, 2022 - 09:38 AM (IST)
ਲੁਧਿਆਣਾ (ਜ.ਬ.) - ਟਿੱਬਾ ਦੇ ਇਲਾਕੇ ’ਚ ਘਰ ਦੇ ਬਾਹਰ ਸੜਕ ’ਤੇ ਕੇਕ ਕੱਟ ਰਹੇ ਨੌਜਵਾਨਾਂ ਨੂੰ ਜਦ ਇਲਾਕੇ ਦੇ ਲੋਕਾਂ ਨੇ ਮਨ੍ਹਾ ਕੀਤਾ ਤਾਂ ਨੌਜਵਾਨਾਂ ਨੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਮੁਲਜ਼ਮਾਂ ਨੇ ਲੋਕਾਂ ’ਤੇ ਸਿੱਧੀਆਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਅਤੇ ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਅਤੇ ਮੋਟਰਸਾਈਕਲ ਤੋੜ ਦਿੱਤੇ। ਗੋਲੀਆਂ ਦੀ ਆਵਾਜ਼ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਨੂੰ ਇਧਰ-ਉਧਰ ਭੱਜ ਕੇ ਆਪਣੀ ਜਾਨ ਬਚਾਉਣੀ ਪਈ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਦੋ ਦਰਜਨ ਤੋਂ ਜ਼ਿਆਦਾ ਫਾਇਰ ਕੀਤੇ ਹਨ ਅਤੇ ਧਮਕਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਵਾਰਦਾਤ ਦੌਰਾਨ ਪਰਮਿੰਦਰ ਸਿੰਘ ਗਿੱਲ ਦੀ ਬਾਂਹ ਨੂੰ ਛੂਹ ਕੇ ਗੋਲੀ ਨਿਕਲ ਗਈ। ਉਸ ਨੂੰ ਤੁਰੰਤ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ, ਜਦਕਿ ਜਸਵੀਰ ਸਿੰਘ ਗਰੇਵਾਲ ਮਾਮੂਲੀ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਦੇ ਉੱਚ ਅਧਿਕਾਰੀ ਅਤੇ ਥਾਣਾ ਟਿੱਬਾ ਦੀ ਪੁਲਸ ਮੌਕੇ ’ਤੇ ਪੁੱਜ ਗਈ, ਜਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
ਕੀ ਹੈ ਪੂਰਾ ਮਾਮਲਾ
ਘਟਨਾ ਸੋਮਵਾਰ ਰਾਤ 11 ਵਜੇ ਦੀ ਹੈ। ਵਿਜੇ ਨਗਰ ਦੇ ਰਹਿਣ ਵਾਲੇ ਜਸਵੀਰ ਸਿੰਘ ਨੇ ਦੱਸਿਆ ਕਿ ਪ੍ਰਾਪਰਟੀ ਡੀਲਰ ਹੈ। ਉਸ ਦੇ ਘਰ ਸਾਹਮਣੇ ਹੀ ਮਾਤਾ ਕਰਮ ਕੌਰ ਕਾਲੋਨੀ ਅਤੇ ਪੁਨੀਤ ਨਗਰ ਹੈ। ਉਸ ਇਲਾਕੇ ਦੇ ਲਗਭਗ ਦੋ ਦਰਜਨ ਨੌਜਵਾਨ ਸੜਕ ’ਤੇ ਉਨ੍ਹਾਂ ਦੇ ਘਰ ਸਾਹਮਣੇ ਕੇਕ ਕੱਟ ਕੇ ਰੌਲਾ ਪਾ ਰਹੇ ਸਨ। ਜਸਵੀਰ ਦਾ ਕਹਿਣਾ ਹੈ ਕਿ ਉਹ ਨੇੜੇ ਦੇ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਮਨ੍ਹਾ ਕੀਤਾ ਤਾਂ ਨੌਜਵਾਨਾਂ ਨੇ ਸਮਝਣ ਦੀ ਬਜਾਏ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ, ਜਦ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ
ਉਹ ਕਿਸੇ ਤਰ੍ਹਾਂ ਖੁਦ ਨੂੰ ਬਚਾ ਕੇ ਭੱਜੇ। ਮੁਲਜ਼ਮਾਂ ਨੇ ਉਨ੍ਹਾਂ ਦੀਆਂ ਕਾਰਾਂ ਵੀ ਤੋੜੀਆਂ। ਲੋਕ ਇੰਨੇ ਸਹਿਮ ਗਏ ਸੀ ਕਿ ਇਧਰ-ਉਧਰ ਭੱਜਣ ਲੱਗ ਗਏ। ਸੂਤਰਾਂ ਮੁਤਾਬਕ ਫਾਇਰਿੰਗ ਕਰਨ ਵਾਲਿਆਂ ਵਿਚ ਇਕ ਨੌਜਵਾਨ ’ਤੇ ਪਹਿਲਾਂ ਵੀ ਕਤਲ ਦਾ ਕੇਸ ਦਰਜ ਹੈ, ਜੋ ਕੁਝ ਸਮੇਂ ਪਹਿਲਾਂ ਹੀ ਜੇਲ੍ਹ ’ਚੋਂ ਬਾਹਰ ਆਇਆ ਹੈ। ਉਸ ਕੋਲ ਅਤੇ ਉਸ ਦੇ ਸਾਥੀਆਂ ਕੋਲ ਨਾਜਾਇਜ਼ ਹਥਿਆਰ ਸਨ, ਜਿਨ੍ਹਾਂ ਤੋਂ ਮੁਲਜ਼ਮਾਂ ਨੇ ਇਲਾਕੇ ’ਚ ਗੋਲੀਆਂ ਚਲਾਈਆਂ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ