ਲੁਧਿਆਣਾ ਦੇ ਵੱਡੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ (ਵੀਡੀਓ)

Friday, Jun 24, 2022 - 01:09 PM (IST)

ਲੁਧਿਆਣਾ ਦੇ ਵੱਡੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ (ਵੀਡੀਓ)

ਲੁਧਿਆਣਾ (ਨਰਿੰਦਰ) - ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੱਕੀ ਟਾਵਲ ਹਾਊਸ ਕੱਪੜੇ ਦੇ ਸ਼ੋਅਰੂਮ ਨੂੰ ਅਚਾਨਕ ਅੱਗ ਲੱਗ ਗਈ। ਸ਼ੋਅਰੂਮ ’ਚ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਦੀ ਇਹ ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਵਾਪਰੀ ਹੈ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ।

ਮਿਲੀ ਜਾਣਕਾਰੀ ਅਨੁਸਾਰ ਮਾਡਲ ਟਾਉਨ ਇਲਾਕੇ ਦੇ ਇਸ ਸ਼ੋਅਰੂਮ ’ਚ ਬੀਤੇ ਦਿਨ ਤੋਂ ਬਿਜਲੀ ਦੀ ਸਮੱਸਿਆ ਆ ਰਹੀ ਸੀ, ਜਿਸ ਦੀ ਸ਼ਿਕਾਇਕ ਦੁਕਾਨ ਦੇ ਮਾਲਕ ਵਲੋਂ ਬਿਜਲੀ ਅਧਿਕਾਰੀਆਂ ਨੂੰ ਕੀਤੀ ਗਈ ਸੀ। ਅੱਜ ਸਵੇਰੇ ਜਦੋਂ ਬਿਜਲੀ ਅਧਿਕਾਰੀਆਂ ਨੇ ਬਿਜਲੀ ਠੀਕ ਕਰਕੇ ਚਲਾਉਣ ਲਈ ਕਿਹਾ ਤਾਂ ਉਸੇ ਸਮੇਂ ਸ਼ੋਅਰੂਮ ਨੂੰ ਅੱਗ ਲੱਗ ਗਈ। ਅੱਗ ਨੇ ਹੋਲੀ ਹੋਲੀ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵਲੋਂ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

PunjabKesari


author

rajwinder kaur

Content Editor

Related News