ਹੋਰਾਂ ਸੂਬਿਆ ਨੂੰ ਦੇਣ ਲਈ ਪੰਜਾਬ ਕੋਲ ਇਕ ਬੂੰਦ ਵਾਧੂ ਪਾਣੀ ਨਹੀਂ : ਰਵਨੀਤ ਬਿੱਟੂ
Wednesday, Sep 04, 2019 - 10:35 AM (IST)

ਲੁਧਿਆਣਾ (ਨਰਿੰਦਰ) - ਦੂਜੇ ਸੂਬਿਆ ਨੂੰ ਦੇਣ ਲਈ ਪੰਜਾਬ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਲੁਧਿਆਣਾ ਦੇ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਕੀਤਾ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਹਰਿਆਣਾ ਹਿਮਾਚਲ ਅਤੇ ਪੰਜਾਬ ਇਕ ਹੁੰਦੇ ਸਨ ਤਾਂ ਉਸ ਸਮੇਂ ਪਾਣੀ ਦੀ ਸਥਿਤੀ ਕੁਝ ਹੋਰ ਸੀ। ਪੰਜਾਬ ਦੇ ਮੌਜੂਦਾ ਹਾਲਾਤ ਹੁਣ ਬਦਲ ਗਏ ਹਨ, ਕਿਉਂਕਿ ਪੰਜਾਬ ਕੋਲ ਖੇਤੀਬਾੜੀ ਕਰਨ ਲਈ ਵੀ ਲੋੜੀਂਦਾ ਪਾਣੀ ਨਹੀਂ ਹੈ। ਇਸੇ ਕਾਰਨਾਂ ਕਰਕੇ ਦੂਜੇ ਸੂਬਿਆ ਨੂੰ ਪਾਣੀ ਦੇਣਾ ਨਾ ਮੁਮਕਿਨ ਹੋ ਗਿਆ ਹੈ, ਜਿਸ ਦੇ ਬਾਰੇ ਸਰਕਾਰ ਨੂੰ ਸਮਝਣਾ ਚਾਹੀਦਾ ਹੈ।
ਐੱਸ.ਵਾਈ.ਐੱਲ. ਦੇ ਮੁੱਦੇ 'ਤੇ ਮਾਣਯੋਗ ਸੁਪਰੀਮ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਚਾਰ ਮਹੀਨੇ ਦਾ ਸਮਾਂ ਹੋਰ ਦੇ ਦਿੱਤਾ ਹੈ, ਜਿਸ ਦੇ ਸਬੰਧ 'ਚ ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆ ਨੂੰ ਆਪਸੀ ਸਹਿਮਤੀ ਨਾਲ ਇਸ ਮੁੱਦੇ 'ਤੇ ਵਿਚਾਰ ਚਰਚਾ ਕਰਕੇ ਕੋਈ ਫੈਸਲਾ ਲੈਣਾ ਚਾਹੀਦਾ ਹੈ।