ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਦਿਨ ਦਿਹਾੜੇ ਘਰ ਅੰਦਰ ਵੜ ਕੇ ਔਰਤ ਦਾ ਕਤਲ
Saturday, Jun 21, 2025 - 05:29 PM (IST)

ਲੁਧਿਆਣਾ (ਗੌਤਮ) : ਸ਼ਨੀਵਾਰ ਨੂੰ ਸਲੇਮ ਟਾਬਰੀ ਇਲਾਕੇ ਵਿਚ ਇਕ ਨੌਜਵਾਨ ਨੇ ਘਰ ਅੰਦਰ ਵੜ ਕੇ ਇਕ ਔਰਤ ਦਾ ਕਤਲ ਕਰ ਦਿੱਤਾ। ਹਮਲਾਵਰ ਨੇ ਔਰਤ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ। ਜਿਸ ਕਾਰਣ ਔਰਤ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਸਲੇਮ ਟਾਬਰੀ ਥਾਣੇ ਦੀ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਔਰਤ ਦੀ ਪਛਾਣ ਬੇਬੀ ਜੈਨ ਵਜੋਂ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, ਬਦਲ ਦਿੱਤਾ 1965 ਵਾਲਾ ਐਕਟ
ਘਟਨਾ ਸਮੇਂ ਔਰਤ ਘਰ ਵਿਚ ਇਕੱਲੀ ਸੀ। ਪੁਲਸ ਦੋਸ਼ੀ ਦੀ ਪਛਾਣ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਵਾਰਦਾਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਮ੍ਰਿਤਕਾ ਦਾ ਪਤੀ ਸੁਰਿੰਦਰ ਬਾਜ਼ਾਰ ਤੋਂ ਵਾਪਸ ਆਇਆ। ਉਸਨੇ ਦੇਖਿਆ ਕਿ ਬੇਬੀ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ ਵਿਚ ਪਈ ਸੀ। ਜਿਸ ਤੋਂ ਬਾਅਦ ਚੀਕ-ਚਿਹਾੜਾ ਪੈ ਗਿਆ ਅਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Punjab 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ ''ਤੇ ਸ਼ੁਰੂ ਹੋਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e