ਘਰ ਦੇ ਬਾਹਰ ਪਿਸ਼ਾਬ ਕਰਨ ਤੋਂ ਰੋਕਿਆ ਤਾਂ ਨੌਜਵਾਨ ਦੀਆਂ ਤੋੜੀਆਂ ਬਾਂਹਾਂ (ਵੀਡੀਓ)

Saturday, Feb 09, 2019 - 10:07 AM (IST)

ਲੁਧਿਆਣਾ (ਅਭਿਸ਼ੇਕ ਬਹਿਲ) : ਲੁਧਿਆਣਾ 'ਚ ਮਾਮੂਲੀ ਵਿਵਾਦ ਕਾਰਨ ਹਮਲਾਵਾਰਾਂ ਵਲੋਂ ਨੌਜਵਾਨ ਦੀਆਂ ਬਾਂਹਾਂ ਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੇ ਗੁਰੂ ਅਰਜੁਨ ਦੇਵ ਨਗਰ ਇਲਾਕੇ 'ਚ ਇਕ ਵਿਅਕਤੀ ਨੇ ਆਪਣੇ ਘਰ ਦੇ ਬਾਹਰ ਨੌਜਵਾਨਾਂ ਨੂੰ ਪਿਸ਼ਾਬ ਕਰਨ ਤੋਂ ਰੋਕਿਆ। ਉਸ ਸਮੇਂ ਤਾਂ ਉਕਤ ਨੌਜਵਾਨ ਉਥੋਂ ਚਲੇ ਗਏ ਪਰ ਅਗਲੇ ਦਿਨ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਤਰਾਜ਼ ਕਰਨ ਵਾਲੇ ਨੌਜਵਾਨ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ 'ਚ ਨੌਜਵਾਨ ਦੀ ਜਾਨ ਤਾਂ ਬਚ ਗਈ ਪਰ ਉਸ ਦੀਆਂ ਦੋਨੋ ਬਾਂਹਾਂ ਤੋੜ ਟੁੱਟ ਗਈਆਂ ।ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। 

ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਅਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਜੋ ਦੋਸ਼ੀ ਪਾਇਆ ਗਿਆ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


author

Baljeet Kaur

Content Editor

Related News