ਲੁਧਿਆਣਾ ਦੇ ਨੌਜਵਾਨ ਨੇ ਅਰੁਣਾਚਲ ਪ੍ਰਦੇਸ਼ ਨੂੰ ਸੋਸ਼ਲ ਮੀਡੀਆ ’ਤੇ ਦੱਸਿਆ ਚਾਇਨਾ ਦਾ ਹਿੱਸਾ, ਕੇਸ ਦਰਜ

Tuesday, May 25, 2021 - 09:25 AM (IST)

ਲੁਧਿਆਣਾ (ਜ.ਬ.) : ਅਰੁਣਾਚਲ ਪ੍ਰਦੇਸ਼ ਨੂੰ ਦੇਸ਼ ਦੀ ਬਜਾਏ ਚਾਇਨਾ ਦਾ ਹਿੱਸਾ ਲੁਧਿਆਣਾ ਦੇ ਇਕ ਨੌਜਵਾਨ ਨੇ ਸੋਸ਼ਲ ਮੀਡੀਆ ’ਤੇ ਦੱਸ ਦਿੱਤਾ, ਜਿਸ ਤੋਂ ਬਾਅਦ ਨੌਜਵਾਨ ਘਰੋਂ ਲਾਪਤਾ ਹੋ ਗਿਆ। ਜਾਣਕਾਰੀ ਅਨੁਸਾਰ ਯੂ-ਟਿਊਬ ’ਤੇ ਐਤਵਾਰ ਨੂੰ ਇਕ ਨੌਜਵਾਨ ਨੇ ਵੀਡੀਓ ਅਪਲੋਡ ਕੀਤੀ। ਵੀਡੀਓ ਵਿਚ ਉਸ ਨੇ ਆਪਣੇ ਫਾਲੋਅਰਜ਼ ਨੂੰ ਦੱਸਿਆ ਕਿ ਭਾਰਤ ਦੇ ਨਕਸ਼ੇ ਵਿਚ ਅਰੁਣਾਚਲ ਪ੍ਰਦੇਸ਼ ਕਿਤੇ ਨਜ਼ਰ ਨਹੀਂ ਆ ਰਿਹਾ।

ਇਹ ਵੀ ਪੜ੍ਹੋ : 'ਕੈਪਟਨ' ਵੱਲੋਂ ਕੀਤੀ ਗਈ ਅਪੀਲ ਨੂੰ ਭਾਕਿਯੂ ਨੇ ਕੀਤਾ ਰੱਦ, ਜਾਣੋ ਕੀ ਰਿਹਾ ਕਾਰਨ

ਉਸ ਦੇ ਨੇੜੇ ਦਾ ਇਲਾਕਾ ਚਾਇਨਾ ਦਾ ਹੈ, ਜਿਸ ਨੂੰ ਦੇਖ ਕੇ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਉਹ ਚਾਇਨਾ ਦਾ ਹੀ ਹਿੱਸਾ ਹੈ। ਇਸ ਤੋਂ ਬਾਅਦ ਸੋਮਵਾਰ ਨੂੰ ਨੌਜਵਾਨ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਗਲਤੀ ਦਾ ਅਹਿਸਾਸ ਹੋਣ ’ਤੇ ਸੋਮਵਾਰ ਨੂੰ ਨੌਜਵਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਦੇ ਚੈਨਲ ’ਤੇ ਆ ਕੇ ਗਲਤੀ ਲਈ ਮੁਆਫ਼ੀ ਮੰਗੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ 'ਸੇਵਾਮੁਕਤ ਅਧਿਆਪਕਾਂ' ਲਈ ਅਹਿਮ ਖ਼ਬਰ, ਵਿਭਾਗ ਨੇ ਦਿੱਤੀ ਇਹ ਮਨਜ਼ੂਰੀ

ਕੁੱਝ ਸਮੇਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ 3 ਨੌਜਵਾਨ ਉਨ੍ਹਾਂ ਦੇ ਘਰ ਆਏ, ਜਿਨ੍ਹਾਂ ਨੇ ਖ਼ੁਦ ਨੂੰ ਪੁਲਸ ਮੁਲਾਜ਼ਮ ਦੱਸਿਆ ਅਤੇ ਪੁੱਤਰ ਨੂੰ ਆਪਣੇ ਨਾਲ ਲੈ ਗਏ। ਭਾਵੇਂ ਪੁਲਸ ਵੱਲੋਂ ਲੈ ਕੇ ਜਾਣ ਦੀ ਕਿਸੇ ਨੇ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਪਰ ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਲਾਪਤਾ ਨੌਜਵਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News