25 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਕਾਬੂ

01/23/2019 10:15:55 AM

ਲੁਧਿਆਣਾ (ਸੁਖਵਿੰਦਰ ਕੌਰ)-ਪੁਲਸ ਨੇ ਇਕ ਵਿਅਕਤੀ ਨੂੰ 25 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਅੱਜ ਦੇਰ ਸ਼ਾਮ ਇੱਥੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਮਰਾਲਾ ਦੇ ਐੱਸ. ਐੱਚ. ਓ. ਇੰਸ. ਮਨਜੀਤ ਸਿੰਘ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਸਮੇਤ ਪੁਲਸ ਪਾਰਟੀ ਵਲੋਂ ਨਹਿਰ ਪੁਲ ਨੀਲੋਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਚੰਡੀਗਡ਼੍ਹ ਵਾਲੇ ਪਾਸੇ ਤੋਂ ਆ ਰਹੀ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਚਾਲਕ ਸ਼ਰਨਦੀਪ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਪਿੰਡ ਜਰਗ ਥਾਣਾ ਪਾਇਲ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਦੀ ਡਿੱਗੀ ’ਚੋਂ 25 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਕਾਬੂ ਕਰ ਕੇ ਥਾਣਾ ਸਮਰਾਲਾ ’ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related News