ਲੋਕ ਇਨਸਾਫ ਪਾਰਟੀ ਦੀ ਸੂਬੇ ਦੇ ਜ਼ਿਲਾ ਪ੍ਰਧਾਨ ਤੇ ਜਥੇਬੰਦੀ ਦੀ ਮੀਟਿੰਗ ਅੱਜ

01/23/2019 10:17:21 AM

ਲੁਧਿਆਣਾ (ਪਾਲੀ)-ਲੋਕ ਇਨਸਾਫ ਪਾਰਟੀ ਵਲੋਂ ਸੂਬੇ ਦੇ ਜ਼ਿਲਾ ਪ੍ਰਧਾਨ ਅਤੇ ਜਥੇਬੰਦੀ ਦੇ ਸੂਬੇ ਭਰ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਅੱਜ ਸਰਕਟ ਹਾਊਸ ਵਿਖੇ ਹੋਵੇਗੀ। ਵਿਧਾਇਕ ਬੈਂਸ ਨੇ ਕਿਹਾ ਕਿ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਇਕ ਨਵਾਂ ਇਤਿਹਾਸ ਸਿਰਜੇਗੀ। ਇਸ ਦੌਰਾਨ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ ਸੂਬੇ ਦੇ ਸਮੂਹ ਜਿਲਾ ਪ੍ਰਧਾਨਾਂ ਦੀ ਮੀਟਿੰਗ ਸਵੇਰੇ 12 ਵਜੇ ਸਰਕਟ ਹਾਊਸ ਵਿਖੇ ਹੋਵੇਗੀ ਅਤੇ ਬਾਅਦ ਦੁਪਹਿਰ 2 ਵਜੇ ਲੋਕ ਇਨਸਾਫ ਪਾਰਟੀ ਦੀ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਹੋਵੇਗੀ। ਜਿਸ ਵਿਚ ਲੋਕ ਸਭਾ 2019 ਦੀਆਂ ਲੋਕ ਸਭਾ ਚੋਣਾਂ ਸਮੇਤ ਸੂਬੇ ਦੇ ਵੱਖ-ਵੱਖ ਮੁੱਦਿਆਂ ’ਤੇ ਵਿਸ਼ੇਸ਼ ਗੱਲਬਾਤ ਹੋਵੇਗੀ। ਇਸ ਮੌਕੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ, ਪ੍ਰਧਾਨ ਬਲਦੇਵ ਸਿੰਘ, ਜਸਵਿੰਦਰ ਸਿੰਘ ਖਾਲਸਾ, ਅਰਜੁਨ ਸਿੰਘ ਚੀਮਾ, ਵਿਪਨ ਸੂਦ ਕਾਕਾ, ਗੁਰਪ੍ਰੀਤ ਸਿੰਘ ਖੁਰਾਣਾ, ਸਰਬਜੀਤ ਸਿੰਘ ਜਨਕਪੁਰੀ, ਪਵਨਦੀਪ ਸਿੰਘ ਮਦਾਨ, ਡਾ. ਗੁਰਪ੍ਰੀਤ ਸਿੰਘ ਸਮੇਤ ਹੋਰ ਵੀ ਸ਼ਾਮਲ ਸਨ।

Related News