51 ਗ੍ਰਾਮ ਹੈਰੋਇਨ ਸਮੇਤ ਕਾਬੂ

01/24/2019 10:08:43 AM

ਲੁਧਿਆਣਾ (ਜ. ਬ.)-ਪੁਲਸ ਜ਼ਿਲਾ ਦਿਹਾਤੀ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾਡ਼ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਾਰਕੋਟਿਕ ਸੈੱਲ ਜਗਰਾਓਂ ਅਤੇ ਐੱਸ. ਟੀ. ਐੱਫ. ਦੀ ਸਾਂਝੀ ਟੀਮ ਨੇ ਦੌਰਾਨੇ ਗਸ਼ਤ ਇਕ ਨਸ਼ਾ ਸਮੱਗਲਰ ਪਾਸੋਂ 51 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਨਵਦੀਪ ਸਿੰਘ ਸਿੱਧੂ ਅਤੇ ਐੱਸ. ਟੀ. ਐੱਫ. ਦੇ ਏ. ਅੈੱਸ. ਆਈ. ਗੁਰਦੀਪ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਕਰ ਰਹੀ ਸਨ। ਮੁੱਲਾਂਪੁਰ ਦਾਖਾ ਕਾਲਜ ਰੋਡ ’ਤੇ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਘਬਰਾ ਗਿਆ ਅਤੇ ਖੇਤਾਂ ਵੱਲ ਦੌਡ਼ ਗਿਆ। ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸਦੀ ਤਲਾਸ਼ੀ ਲਈ ਤਾਂ 51 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੀ ਪਛਾਣ ਕੁਲਦੀਪ ਸਿੰਘ ਪੁੱਤਰ ਜੋਰਾ ਸਿੰਘ ਪਿੰਡ ਦਾਖਾ ਬੂਡ਼ਾ ਪੱਤੀ ਵਜੋਂ ਹੋਈ ਹੈ। ਇਹ ਨਸ਼ਾ ਸਮੱਗਲਰ ਕਾਫੀ ਲੰਮੇ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰਦਾ ਆ ਰਿਹਾ ਸੀ। ਗਾਹਕ ਦੀ ਉਡੀਕ ਕਰਦਾ ਦਬੋਚਿਆ ਗਿਆ। ਇਸ ਤੋਂ ਪੁੱਛਗਿੱਛ ਜਾਰੀ ਹੈ। ਥਾਣਾ ਦਾਖਾ ਵਿਚ ਇਸ ਵਿਰੁੱਧ ਨਸ਼ਾ ਸਮੱਗਲਿੰਗ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।