ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਨਾਲ 4 ਮਰੀਜ਼ਾਂ ਦੀ ਮੌਤ, 105 ਨਵੇਂ ਮਰੀਜ਼

Monday, Nov 30, 2020 - 12:23 AM (IST)

ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਨਾਲ 4 ਮਰੀਜ਼ਾਂ ਦੀ ਮੌਤ, 105 ਨਵੇਂ ਮਰੀਜ਼

ਲੁਧਿਆਣਾ, (ਸਹਿਗਲ)– ਕੋਰੋਨਾ ਵਾਇਰਸ ਕਾਰਨ ਚੱਲ ਰਹੇ ਪ੍ਰਕੋਪ ਤੋਂ ਪਿਛਲੇ 14 ਦਿਨਾਂ ਵਿਚ 35 ਹੈਲਥ ਕੇਅਰ ਵਰਕਰ ਪਾਜ਼ੇਟਿਵ ਆਏ ਹਨ, ਜਦਕਿ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਕਾਫੀ ਘੱਟ ਹੈ। ਜ਼ਿਆਦਾਤਰ ਮਰੀਜ਼ ਹੋਮ ਆਈਸੋਲੇਸ਼ਨ ਅਤੇ ਹੋਮ ਕੁਆਰੰਟਾਈਨ ਰਹਿ ਰਹੇ ਹਨ।

ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਸਰਕਾਰੀ ਹਸਪਤਾਲ ਵਿਚ ਕੋਰੋਨਾ ਦੇ 18 ਪਾਜ਼ੇਟਿਵ ਮਰੀਜ਼ ਭਰਤੀ ਹਨ, ਜਦਕਿ ਨਿੱਜੀ ਹਸਪਤਾਲਾਂ ’ਚ ਭਰਤੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 202 ਹੈ। ਜ਼ਿਆਦਾਤਰ ਹੈਲਥ ਕੇਅਰ ਵਰਕਰ ਨਿੱਜੀ ਹਸਪਤਾਲਾਂ ਤੋਂ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਨਾਲ 4 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 105 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਪਾਜ਼ੇਟਿਵ ਮਰੀਜ਼ਾਂ ’ਚ 92 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 13 ਹੋਰ ਜ਼ਿਲਿਆਂ ਤੋਂ ਇਲਾਜ ਲਈ ਮਹਾਨਗਰ ਵਿਚ ਆਏ ਜਿਨ੍ਹਾਂ ਚਾਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ’ਚ ਦੋ ਮਰੀਜ਼ ਜ਼ਿਲੇ ਨਾਲ ਸਬੰਧਤ ਹਨ, ਜਦਕਿ 2 ਹੋਰ ਮਰੀਜ਼ਾਂ ’ਚੋਂ ਇਕ ਜਲੰਧਰ ਅਤੇ ਇਕ ਜੰਮੂ ਅਤੇ ਕਸ਼ਮੀਰ ਰਾਜ ਦਾ ਰਹਿਣ ਵਾਲਾ ਸੀ ਸਿਵਲ ਸਰਜਨ ਅਨੁਸਾਰ ਜ਼ਿਲੇ ’ਚ 2 ਮਰੀਜ਼ਾਂ ਦੀ ਮੌਤ ਹੋਈ ਹੈ। ਉਨ੍ਹਾਂ ’ਚੋਂ ਇਕ 80 ਸਾਲਾਂ ਮਰੀਜ਼ ਖੰਨਾ ਦਾ ਰਹਿਣ ਵਾਲਾ ਸੀ, ਜਦਕਿ ਦੂਜਾ ਭਾਮੀਆਂ ਕਲਾਂ ਦਾ ਰਹਿਣ ਵਾਲਾ 52 ਸਾਲਾ ਮਰੀਜ਼ ਸ਼ਾਮਲ ਹੈ। ਦੋਵੇਂ ਮਰੀਜ਼ ਸਿਵਲ ਹਸਪਤਾਲ ਵਿਚ ਭਰਤੀ ਸਨ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 22734 ਹੋ ਗਈ ਹੈ। ਇਨ੍ਹਾਂ ’ਚੋਂ 905 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਤੋਂ ਇਲਾਵਾ ਦੂਜੇ ਜ਼ਿਲਿਆਂ ਵਿਚ ਅਤੇ ਰਾਜਾਂ ਤੋਂ ਇਲਾਜ ਕਰਵਾਉਣ ਆਏ ਹਨ। ਕੋਰੋਨਾ ਦੇ 3222 ਮਰੀਜ਼ ਪਾਜ਼ੇਟਿਵ ਹੋ ਚੁੱਕੇ ਹਨ। ਇਨ੍ਹਾਂ ’ਚੋਂ 380 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ’ਚ 20962 ਮਰੀਜ਼ ਕੋਰੋਨਾ ਨਾਲ ਹੁਣ ਤੱਕ ਠੀਕ ਹੋਏ ਹਨ। ਵਰਤਮਾਨ ਵਿਚ 864 ਐਕਟਿਵ ਮਰੀਜ਼ ਰਹਿ ਗਏ ਹਨ।

3363 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਸਿਹਤ ਵਿਭਾਗ ਨਿੱਜੀ ਹਸਪਤਾਲਾਂ ਅਤੇ ਲੈਬਸ ਨੇ ਅੱਜ 3363 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਇਕੱਤਰ ਕੀਤੇ ਹਨ। ਇਨ੍ਹਾਂ ’ਚੋਂ 2927 ਸੈਂਪਲ ਸਿਹਤ ਵਿਭਾਗ, ਜਦਕਿ ਨਿੱਜੀ ਹਸਪਤਾਲਾਂ ਆਦਿ ਵੱਲੋਂ 436 ਸੈਂਪਲ ਲਏ ਗਏ ਹਨ। ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਗਏ ਸੈਂਪਲਾਂ ’ਚੋਂ 2840 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

163 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ

ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸਕ੍ਰੀਨਿੰਗ ਉਪਰੰਤ 163 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਹੈ। ਸਿਹਤ ਅਧਿਕਾਰੀਆਂ ਅਨੁਸਾਰ ਟੀਮਾਂ ਨੇ 172 ਮਰੀਜ਼ਾਂ ਦੀ ਜਾਂਚ ਕੀਤੀ, ਜਿਨ੍ਹਾਂ ’ਚੋਂ 19 ਵਿਚ ਕੋਰੋਨਾ ਦੇ ਲੱਛਣ ਮਿਲੇ, ਜਦਕਿ ਬਾਕੀ ਮਰੀਜ਼ਾਂ ਵਿਚ ਕੋਰੋਨਾ ਦੇ ਲੱਛਣ ਨਹੀਂ ਸਨ। ਇਨ੍ਹਾਂ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜ ਦਿੱਤਾ ਗਿਆ ਹੈ। ਵਰਤਮਾਨ ਵਿਚ 2084 ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ।


author

Bharat Thapa

Content Editor

Related News