ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਗਏ ਖਾਸ ਉਪਰਾਲੇ : ਵੈਦ

Sunday, Mar 03, 2019 - 03:58 AM (IST)

ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਗਏ ਖਾਸ ਉਪਰਾਲੇ : ਵੈਦ
ਲੁਧਿਆਣਾ (ਅਮਨਦੀਪ)-ਸਥਾਨਕ ਕਸਬੇ ਦੇ ਸਰਕਾਰੀ ਸੀਨੀ. ਸੈਕ. ਸਕੂਲ ਇਆਲੀ ਖੁਰਦ ਵਿਖੇ ਪਾਸਵਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਂਸਲਰ ਹਰਕਰਨ ਸਿੰਘ ਵੈਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਇਸ ਸਮੇਂ ਉਨ੍ਹਾਂ ਨਾਲ ਪ੍ਰ੍ਰਿੰਸੀਪਲ ਮੈਡਮ ਕਮਲਜੋਤ ਕੌਰ, ਸਰਪੰਚ ਕੁਲਦੀਪ ਸਿੰਘ ਖੰਗੂਡ਼ਾ, ਸਰਪੰਚ ਕਾਮਰੇਡ ਗੁਰਮੇਜ ਸਿੰਘ ਬੈਂਸ, ਸਰਪੰਚ ਸੁਰਿੰਦਰ ਸਿੰਘ ਛਿੰਦਾ ਇਆਲੀ, ਹਰਦੇਵ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਸਮੇਂ ਵੈਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਅਸਲ ਵਿਕਾਸ ਕਾਂਗਰਸ ਦੀ ਕੈਪਟਨ ਸਰਕਾਰ ਸਮੇਂ ਹੀ ਹੋਇਆ ਕਿਉਂਕਿ ਸੂਬੇ ਦੀ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਨਾਲ ਕੀਤੇ ਵਿਕਾਸ ਕਾਰਜਾਂ ਦੇ ਵਾਅਦਿਆਂ ਤੋਂ ਵੀ ਵੱਧ ਕੇ ਕੰਮ ਕੀਤਾ ਅਤੇ ਲੋਕਾਂ ਦਾ ਮਨ ਰਾਜ ਅੰਦਰ ਕੀਤੇ ਕੰਮ, ਵਿਕਾਸ ਅਤੇ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ। ਇਸ ਸਮੇਂ ਹੰਬਡ਼ਾਂ ਨੇ ਕਿਹਾ ਕਿ ਖੇਡਾਂ ਨੂੰ ਵਧੇਰੇ ਪ੍ਰਫੁੱਲਿਤ ਕਰਨ ਲਈ ਪਿੰਡਾਂ ਅੰਦਰ ਖੇਡਾਂ ਕਿੱਟਾਂ ਅਤੇ ਖੇਡ ਕਲੱਬਾਂ ਬਣਾਈਆਂ ਜਾ ਰਹੀਆਂ ਹਨ ਤਾਂ ਕਿ ਨੌਜਵਾਨ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਚਲਾਈ ਮਾਈ ਭਾਗੋ ਸਕੀਮ ਤਹਿਤ 115 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਇਸ ਸਮੇਂ ਸਕੂਲ ਦੀ ਪ੍ਰਿੰਸੀਪਲ ਨੇ ਨਾਲ ਆਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ।

Related News