; ਨਿੱਜੀ ਕਾਰਨਾਂ ਕਰ ਕੇ ਬਾਜਵਾ ਨੇ ਦਿੱਤਾ ਅਸਤੀਫਾ

Sunday, Mar 03, 2019 - 03:59 AM (IST)

; ਨਿੱਜੀ ਕਾਰਨਾਂ ਕਰ ਕੇ ਬਾਜਵਾ ਨੇ ਦਿੱਤਾ ਅਸਤੀਫਾ
ਲੁਧਿਆਣਾ (ਵਿੱਕੀ)-ਜ਼ਿਲਾ ਫੁਟਬਾਲ ਐਸੋਸੀਏਸ਼ਨ ਲੁਧਿਆਣਾ ਵੱਲੋਂ ਇਕ ਅਹਿਮ ਮੀਟਿੰਗ ਚੰਦਰ ਨਗਰ ਵਿਚ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਕੰਵਰ ਜਤਿੰਦਰ ਸਿੰਘ ਬਾਜਵਾ ਨੇ ਕੀਤੀ, ਜਿਸ ਵਿਚ ਲੁਧਿਆਣਾ ਫੁਟਬਾਲ ਐਸੋਸੀਏਸ਼ਨ ਨਾਲ ਸਬੰਧਤ ਵੱਖ ਵੱਖ ਫੁਟਬਾਲ ਕਲੱਬਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰਧਾਨ ਕੰਵਰ ਜਤਿੰਦਰ ਸਿੰਘ ਬਾਜਵਾ ਨੇ ਨਿੱਜੀ ਕਾਰਨਾਂ ਕਰ ਕੇ ਚੋਣ ਨਾ ਲਡ਼ਨ ਦੀ ਐਲਾਨ ਕਰਦੇ ਹੋਏ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਆਬਜ਼ਰਵਰ ਰੁਪਿੰਦਰ ਸਿੰਘ ਸੰਧੂ ਵੱਲੋਂ ਪ੍ਰਧਾਨਗੀ ਅਹੁਦੇ ਲਈ ਐਡਵੋਕੇਟ ਵਰਿੰਦਰ ਸ਼ਰਮਾ ਦਾ ਨਾਮ ਪੇਸ਼ ਕੀਤਾ ਗਿਆ, ਜਿਸ ਨੂੰ ਸਭ ਦੀ ਸਹਿਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਰਣਵੀਰ ਸਿੰਘ ਨੂੰ ਜਨਰਲ ਸਕੱਤਰ, ਰਾਮ ਲੁਭਾਇਆ ਰੇਲਵੇ ਨੂੰ ਸੀਨੀਅਰ ਉਪ ਪ੍ਰਧਾਨ ਅਤੇ ਨਰਿੰਦਰ ਸਿੰਘ ਮੱਲ੍ਹੀ ਅਤੇ ਗੁਰਮੀਤ ਸਿੰਘ ਸੰਯੁਕਤ ਸਕੱਤਰ ਅਤੇ ਸੁਖਜਿੰਦਰ ਸਿੰਘ ਬਾਜਵਾ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਸ਼ਿਵਤਾਰ ਸਿੰਘ ਬਾਜਵਾ ਵੀ ਹਾਜ਼ਰ ਸਨ, ਜਿਨ੍ਹਾਂ ਨੇ ਫੁਟਬਾਲ ਖੇਡ ਦੀ ਤਰੱਕੀ ਲਈ ਅਹੁਦੇਦਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਵੀ ਕੀਤਾ ਅਤੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।

Related News