ਐੱਮ. ਐੱਸਸੀ. ਕੈਮਿਸਟ੍ਰੀ ਤੀਜਾ ਸਮੈਸਟਰ ਦਾ ਨਤੀਜਾ

Sunday, Mar 03, 2019 - 03:59 AM (IST)

ਐੱਮ. ਐੱਸਸੀ. ਕੈਮਿਸਟ੍ਰੀ ਤੀਜਾ ਸਮੈਸਟਰ ਦਾ ਨਤੀਜਾ
ਲੁਧਿਆਣਾ (ਵਿੱਕੀ)-ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਮੈਸਟਰ ਪ੍ਰੀਖਿਆ ਵਿਚ ਮਾਡਲ ਟਾਊਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਐੱਮ. ਐੱਸਸੀ. (ਕੈਮਿਸਟ੍ਰੀ) ਤੀਜੇ ਸਮੈਸਟਰ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਨਵੇਂ ਰਿਕਾਰਡ ਸਥਾਪਤ ਕਰਦੇ ਹੋਏ ਆਪਣੇ ਨਾਲ ਨਾਲ ਕਾਲਜ ਦਾ ਨਾਂ ਵੀ ਰੌਸ਼ਨ ਕੀਤਾ ਹੈ। ਇਸ ਪ੍ਰੀਖਿਆ ਵਿਚ ਕਰਮਜੀਤ ਕੌਰ ਨੇ 81.9 ਫੀਸਦੀ ਨੰਬਰ ਲੈਂਦੇ ਹੋਏ ਪੰਜਾਬ ਯੂਨੀਵਰਸਿਟੀ ਵਿਚ ਚੌਥਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਖੁਸ਼ਬੂ ਨੇ 81.3 ਫੀਸਦੀ ਨੰਬਰ ਲੈਂਦੇ ਹੋਏ ਪੰਜਾਬ ਯੂਨੀਵਰਸਿਟੀ ਵਿਚ 5ਵਾਂ ਅਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪ੍ਰੀਤੀ ਸਿੰਘ ਨੇ 81.1 ਫੀਸਦੀ ਨੰਬਰ ਲੈਂਦੇ ਹੋਏ ਪੰਜਾਬ ਯੂਨੀਵਰਸਿਟੀ ਵਿਚ 6ਵਾਂ ਅਤੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਚਰਨਜੀਤ ਮਾਹਲ ਨੇ ਵਿਭਾਗ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।

Related News