ਸ਼ਹੀਦਾਂ ਦੀ ਬਦੌਲਤ ਹੀ ਮਿਲੀ ਆਜ਼ਾਦੀ : ਗਰੇਵਾਲ
Monday, Mar 25, 2019 - 04:17 AM (IST)
ਲੁਧਿਆਣਾ (ਮੁੱਲਾਂਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਨੇਤਾ ਅਤੇ ਸੰਭਾਵੀ ਉਮੀਦਵਾਰ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਅੱਜ ਆਪਣੇ ਸਾਥੀਆਂ ਸਮੇਤ ਦੇਸ਼ ਦੇ ਮਹਾਨ ਯੋਧਿਆਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤਾਂ ’ਤੇ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਜਿਹਡ਼ੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਹ ਉਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਦੇ ਕੇ ਸਾਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਜਿਹਡ਼ੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਦੇ ਨਾਂ ਇਤਿਹਾਸ ਦੇ ਨਕਸ਼ੇ ’ਚੋਂ ਛੇਤੀ ਮਿਟ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਹ ਮਾਣ ਹੈ ਕਿ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ 75 ਫੀਸਦੀ ਹਿੱਸਾ ਪਾ ਕੇ ਵੱਡਾ ਰੋਲ ਅਦਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਰਭਜਨ ਸਿੰਘ ਡੰਗ, ਬਾਬਾ ਅਜੀਤ ਸਿੰਘ, ਮਾ. ਰਣਜੀਤ ਸਿੰਘ, ਇੰਦਰਜੀਤ ਸਿੰਘ ਗਿੱਲ, ਚਰਨਜੀਤ ਸਿੰਘ ਗਿੱਲ, ਦਲੀਪ ਸਿੰਘ ਖੁਰਾਣਾ, ਗੁਰਿੰਦਰਪਾਲ ਸਿੰਘ ਪੱਪੂ ਤੋਂ ਇਲਾਵਾ ਹੋਰ ਸਥਾਨਕ ਆਗੂ ਸ਼ਾਮਲ ਸਨ।
