ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਸਮਾਗਮ ਕਰਵਾਇਆ

03/26/2019 4:50:10 AM

ਲੁਧਿਆਣਾ (ਰਵਿੰਦਰ)-ਇਥੋਂ ਨੇਡ਼ਲੇ ਪਿੰਡ ਸਹਿਜ਼ਾਦ ਦੀ ਗ੍ਰਾਮ ਪੰਚਾਇਤ ਵਲੋਂ ਯੂਥ ਸੇਵਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸਰਪੰਚ ਮਨਦੀਪ ਸਿੰਘ ਨੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿ ਅੱਜ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਹਮਣਾ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅਪਣਾ ਕੇ ਹੀ ਕੀਤਾ ਜਾ ਸਕਦਾ ਹੈ। ਇਸ ਸਮੇਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਪਹਿਰਾ ਦੇਣ ਦੇ ਅਹਿਦ ਉਪਰੰਤ ਨੌਜਵਾਨਾਂ ਦੇ ਨਾਅਰਿਆਂ ਨੇ ਆਕਾਸ਼ ਗੁੰਜਾ ਦਿੱਤਾ।ਇਸ ਸਮੇਂ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਵੀ ਸ਼ਹੀਦਾਂ ਦੇ ਪ੍ਰਸੰਗ ਸੁਣਾ ਕੇ ਉਨ੍ਹਾਂ ਦੀ ਯਾਦ ਤਾਜ਼ਾ ਕਰ ਦਿੱਤੀ। ਇਸ ਮੌਕੇ ਸਰਪੰਚ ਮਨਦੀਪ ਸਿੰਘ ਤੋਂ ਇਲਾਵਾ ਜੋਗਿੰਦਰ ਸਿੰਘ, ਜਗਦੀਸ਼ ਸਿੰਘ, ਸੁਖਦਰਸ਼ਨ ਸਿੰਘ, ਗੁਰਮੀਤ ਕੌਰ (ਸਾਰੇ ਪੰਚ) ਪ੍ਰਧਾਨ ਅਵਤਾਰ ਸਿੰਘ, ਜਸਮੇਲ ਸਿੰਘ, ਗਗਨ, ਮਨਦੀਪ ਸਿੰਘ ਜੇ. ਈ., ਜਸਵਿੰਦਰ ਸਿੰਘ, ਟਹਿਲ ਸਿੰਘ, ਲਖਵੀਰ ਸਿੰਘ, ਰਾਮ ਸਿੰਘ, ਗਗਨਦੀਪ ਗਰੇਵਾਲ, ਰਾਜੂ ਸਿੰਘ, ਜਸਪਾਲ ਸਿੰਘ, ਬੂਟਾ ਸਿੰਘ, ਅਮਨ, ਹਰਪ੍ਰੀਤ ਸਿੰਘ, ਸੁਖਦੀਪ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।

Related News