ਆਟੋ ਚਾਲਕ ਤੇ ਮੋਟਰਸਾਈਕਲ ਸਵਾਰ ਦਰਮਿਆਨ ਲੜਾਈ
Thursday, Apr 11, 2019 - 04:35 AM (IST)

ਲੁਧਿਆਣਾ (ਸਲੂਜਾ)-ਰੇਖੀ ਸਿਨੇਮਾ ਚੌਕ ਨੇਡ਼ੇ ਇਕ ਆਟੋ ਚਾਲਕ ਅਤੇ ਮੋਟਰਸਾਈਕਲ ਸਵਾਰ ਦਰਮਿਆਨ ਰਸਤਾ ਛੱਡਣ ਨੂੰ ਲੈ ਕੇ ਹੋਈ ਤੂੰ-ਤੂੰ ਮੈਂ-ਮੈਂ ਨੇ ਉਸ ਸਮੇਂ ਹਿੰਸਕ ਰੂਪ ਧਾਰ ਲਿਆ, ਜਦੋਂ ਆਟੋ ਚਾਲਕ ਤੇ ਉਸ ਦੇ ਸਾਥੀਆਂ ਨੇ ਮੋਟਰਸਾਈਕਲ ਸਵਾਰ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਮੋਟਰਸਾਈਕਲ ਸਵਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਸੰਜੀਵ ਕੁਮਾਰ ਵਰਮਾ ਸ਼ਿਵਪੁਰੀ ਇਲਾਕੇ ਦਾ ਰਹਿਣ ਵਾਲਾ ਹੈ, ਜੋ ਕਿਸੇ ਕੰਮ ਦੇ ਸਿਲਸਿਲੇ ਵਿਚ ਲੋਕਲ ਬੱਸ ਅੱਡੇ ਵੱਲ ਜਾ ਰਿਹਾ ਸੀ। ਪੁਲਸ ਨੇ ਜ਼ਖਮੀ ਸੰਜੀਵ ਕੁਮਾਰ ਵਰਮਾ ਦੇ ਬਿਆਨਾਂ ’ਤੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਇਸ ਕੇਸ ਵਿਚ ਸ਼ਾਮਲ ਇਕ ਕਥਿਤ ਦੋਸ਼ੀ ਆਟੋ ਚਾਲਕ ਨੂੰ ਹਿਰਾਸਤ ’ਚ ਲੈ ਲਿਆ ਹੈ ਪਰ ਪੁਲਸ ਨੇ ਪੁਸ਼ਟੀ ਨਹੀਂ ਕੀਤੀ।