ਏ. ਆਈ. ਜੀ. ਇਕਬਾਲ ਸਿੰਘ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਾਉਣ ਦੀ ਸ਼ੁਰੂਆਤ
Thursday, Apr 11, 2019 - 04:36 AM (IST)

ਲੁਧਿਆਣਾ (ਭਗਵੰਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਪੁਲਸ ਏ. ਆਈ. ਜੀ. ਅਡਵਾਈਜ਼ਰ ਟੂ ਡੀ. ਜੀ. ਪੀ. ਪੰਜਾਬ ਪੁਲਸ ਇਕਬਾਲ ਸਿੰਘ ਗਿੱਲ ਨੇ ਅੱਜ ਪਿੰਡ ਚੂਹਡ਼ਵਾਲ ਨੇਡ਼ੇ ਮਿਹਰਬਾਨ ’ਚ ਭਾਈ ਘਨੱ੍ਹਈਆ ਚੈਰੀਟੇਬਲ ਟਰੱਸਟ ਅਤੇ ਪਬਲਿਕ ਸੇਵਾ ਸੋਸਾਇਟੀ ਸੇਵਾ ਪੰਥੀ ਡੇਰਾ ਬੱਦੋਵਾਲ ਅਤੇ ਪੰਜਾਬੀ ਕਲਚਰਲ ਕੌਂਸਲ ਵਲੋਂ ਸਥਾਨਕ ਲੋਕਾਂ ਦੇ ਸਹਿਯੋਗ ਨਾਲ 550 ਬੂਟੇ ਲਾ ਕੇ 6ਵੇਂ ਪਡ਼ਾਅ ਦੀ ਆਰੰਭਤਾ ਕੀਤੀ। ਇਸ ਮੌਕੇ ਇਕਬਾਲ ਸਿੰਘ ਨੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅੱਜ ਤੋਂ 500 ਸਾਲ ਪਹਿਲਾਂ ਮਨੁੱਖਤਾ ਨੂੰ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਪ੍ਰੇਰਿਆ ਸੀ । ਇਸ ਮੌਕੇ ਭਾਈ ਘਨੱ੍ਹਈਆ ਚੈਰੀਟੇਬਲ ਟਰਸਟ ਦੇ ਮੁਖੀ ਸੰਤ ਜਸਪਾਲ ਸਿੰਘ ਬੱਦੋਵਾਲ ਤੇ ਪੰਜਾਬੀ ਕਲਚਰਲ ਕੌਂਸਲ ਦੇ ਵਾਈਸ ਚੇਅਰਮੈਨ ਜਸਵੰਤ ਸਿੰਘ ਛਾਪਾ ਨੇ ਇਕਬਾਲ ਸਿੰਘ ਨੂੰ ਸਨਮਾਨ ਨਿਸ਼ਾਨੀ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਸੰਤ ਜਸਪਾਲ ਸਿੰਘ ਬੱਦੋਵਾਲ ਨੇ ਕਿਹਾ ਕਿ ਫਲ, ਫੁੱਲ ਅਤੇ ਛਾਂਦਾਰ ਬੂਟੇ ਲਗਾ ਕੇ ਆਉਂਦੇ ਦਿਨਾਂ ’ਚ ‘ਰੁੱਖ ਬਚਾਓ, ਕੁੱਖ ਬਚਾਓ’ ਮੁਹਿੰਮ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅੰਗਰੇਜ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ ਮੈਂਬਰ ਪੰਚਾਇਤ, ਮਹਿੰਦਰ ਸਿੰਘ ਕਮੇਟੀ ਮੈਂਬਰ, ਗੁਰਨਾਮ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ ਆਦਿ ਹਾਜ਼ਰ ਸਨ ।