ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਕਾਰਨ 2 ਦੀ ਮੌਤ, 47 ਨਵੇਂ ਮਾਮਲੇ ਆਏ ਸਾਹਮਣੇ

Sunday, Jan 03, 2021 - 12:49 AM (IST)

ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਕਾਰਨ 2 ਦੀ ਮੌਤ, 47 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ,(ਸਹਿਗਲ)- ਮਹਾਨਗਰ ਦੇ ਹਸਪਤਾਲਾਂ 'ਚ ਕੋਰੋਨਾ ਕਾਰਨ ਇਕ 62 ਸਾਲਾ ਵਿਅਕਤੀ ਸਮੇਤ 2 ਦੀ ਮੌਤ ਹੋ ਗਈ। ਉਕਤ ਵਿਅਕਤੀ ਐਸ.ਬੀ.ਐਸ ਹਸਤਪਾਲ 'ਚ ਭਰਤੀ ਸੀ ਜਦਕਿ ਦੂਜਾ ਮ੍ਰਿਤਕ ਮਰੀਜ਼ ਬਠਿੰਡਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਜ਼ਿਲ੍ਹੇ 'ਚ ਅੱਜ 47 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਇਨ੍ਹਾਂ 'ਚੋਂ 44 ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਹਨ ਜਦਕਿ 3 ਦੂਜੇ ਜ਼ਿਲ੍ਹਿਆਂ ਤੋਂ ਹਨ। ਮਹਾਨਗਰ 'ਚ ਹੁਣ ਤੱਕ 24844 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਇਨ੍ਹਾਂ 'ਚੋਂ 968 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਥਾਨਕ ਜ਼ਿਲ੍ਹੇ ਤੋਂ ਇਲਾਵਾ ਹੋਰ ਜ਼ਿਲ੍ਹੇ ਅਤੇ ਪ੍ਰਦੇਸ਼ਾਂ ਦੇ ਇਲਾਜ਼ ਲਈ ਸਥਾਨਕ ਹਸਪਤਾਲ 'ਚ ਭਰਤੀ ਹੋਣ ਵਾਲੇ ਮਰੀਜ਼ਾਂ 'ਚ 3711 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਨ੍ਹਾਂ 'ਚੋਂ 449 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਧਿਕਾਰੀਆਂ ਮੁਤਾਬਕ ਪਾਜ਼ੇਟਿਵ ਮਰੀਜ਼ਾਂ 'ਚੋਂ 23544 ਮਰੀਜ਼ ਠੀਕ ਹੋ ਚੁੱਕੇ ਹਨ। 


author

Bharat Thapa

Content Editor

Related News