ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਦੇ 67 ਪਾਜ਼ੇਟਿਵ ਮਰੀਜ਼ ਆਏ ਸਾਹਮਣੇ, ਇਕ ਦੀ ਮੌਤ
Monday, Oct 19, 2020 - 12:38 AM (IST)
ਲੁਧਿਆਣਾ,(ਸਹਿਗਲ)- ਮਹਾਨਗਰ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਤਾਰ ਗਿਰਾਵਟ ਆ ਰਹੀ ਹੈ। ਇਸ ਤਰ੍ਹਾਂ ਮ੍ਰਿਤਕਾਂ ਦੀ ਗਿਣਤੀ ਵਿਚ ਕਾਫੀ ਕਮੀ ਆਈ ਹੈ। ਲਗਾਤਾਰ ਆ ਰਹੀ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਨਾਲ ਲੋਕ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਸ਼ੁਕਰ ਹੈ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆ ਰਹੀ ਹੈ। ਜਲਦੀ ਹੀ ਇਹ ਗਿਣਤੀ ਜ਼ੀਰੋ ਆ ਜਾਵੇਗੀ, ਜਿਸ ਵਿਚ ਅੱਜ 67 ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ, ਜਦਕਿ ਇਕ ਮਰੀਜ਼ ਦੀ ਮੌਤ ਹੋ ਗਈ।
ਸਿਵਲ ਸਰਜਨ ਨੇ ਦੱਸਿਆ ਕਿ 67 ਮਰੀਜ਼ਾਂ ਤੋਂ ਇਲਾਵਾ 27 ਮਰੀਜ਼ ਦੂਜੇ ਜ਼ਿਲਿਆਂ ਦੇ ਵੀ ਸਾਹਮਣੇ ਆਏ ਹਨ, ਜੋ ਇਲਾਜ ਲਈ ਸਥਾਨਕ ਹਸਪਤਾਲਾਂ ਵਿਚ ਦਾਖਲ ਹੋਏ ਹਨ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ, ਜੋ ਮੋਹਾਲੀ ਦਾ ਰਹਿਣ ਵਾਲਾ ਸੀ। ਅੱਜ ਜ਼ਿਲੇ ’ਚ ਕੋਰੋਨਾ ਨਾਲ 82 ਸਾਲਾ ਮਹਿਲਾ ਦੀ ਮੌਤ ਹੋ ਗਈ। ਉਪਰੋਕਤ ਮਹਿਲਾ ਦਸਮੇਸ਼ ਨਗਰ ਦੀ ਰਹਿਣ ਵਾਲੀ ਸੀ ਅਤੇ ਸਿਵਲ ਹਸਪਤਾਲ ਵਿਚ ਭਰਤੀ ਸੀ। ਜ਼ਿਲੇ ’ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 19,673 ਹੋ ਗਈ ਹੈ। ਇਨ੍ਹਾਂ ’ਚੋਂ 819 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਨਾਲ ਸਬੰਧਤ ਮਰੀਜ਼ਾਂ ਤੋਂ ਇਲਾਵਾ 2596 ਮਰੀਜ਼ ਦੂਜੇ ਜ਼ਿਲਿਆਂ ਅਤੇ ਰਾਜਾਂ ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚੋਂ 298 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
2 ਹੈਲਥ ਕੇਅਰ ਵਰਕਰ ਇਕ ਅੰਡਰ ਟਰਾਇਲ ਆਏ ਪਾਜ਼ੇਟਿਵ
ਅੱਜ ਸਾਹਮਣੇ ਆਏ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ’ਚੋਂ ਹੈਲਥ ਕੇਅਰ ਵਰਕਰ ਅਤੇ ਇਕ ਅੰਡਰ ਟਰਾਇਲ ਵੀ ਸ਼ਾਮਲ ਹੈ। 4 ਮਰੀਜ਼ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਪਾਜ਼ੇਟਿਵ ਹੋਏ, ਜਦਕਿ ਓ. ਪੀ. ਡੀ. ਵਿਚ 23 ਅਤੇ ਫਲੂ ਕਾਰਨਰ ’ਚ 24 ਮਰੀਜ਼ ਸਾਹਮਣੇ ਆਏ।
3315 ਮਰੀਜ਼ ਸ਼ੱਕੀਆਂ ਦੇ ਸੈਂਪਲ ਜਾਂਚ ਲਈ ਭੇਜੇ
ਸਿਹਤ ਵਿਭਾਗ ਨੇ ਅੱਜ 3315 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਇਸ ਤੋਂ ਇਲਾਵਾ ਪਹਿਲਾ ਤੋਂ ਭੇਜੇ ਗਏ ਸੈਂਪਲਾਂ ’ਚੋਂ 1494 ਸੈਂਪਲ ਦੀ ਰਿਪੋਰਟ ਹੁਣ ਪੈਂਡਿੰਗ ਹੈ। ਸਿਵਲ ਸਰਜਨ ਅਨੁਸਾਰ ਤੱਕ 3,51,508 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ’ਚੋਂ 350014 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ। ਜਿਸ ਵਿਚੋਂ 3,27,745 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ 18,499 ਮਰੀਜ਼ ਕੋਰੋਨਾ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਜ਼ਿਲੇ ਵਿਚ ਵਰਤਮਾਨ ਚਿਵ 355 ਐਕਟਿਵ ਮਰੀਜ਼ ਰਹਿ ਗਏ ਹਨ।
18 ਮਰੀਜ਼ਾਂ ਦੀ ਹਾਲਤ ਗੰਭੀਰ
ਸਿਹਤ ਵਿਭਾਗ ਅਨੁਸਾਰ ਜ਼ਿਲੇ ਵਿਚ 18 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 8 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 10 ਹੋਰ ਜ਼ਿਲਿਆਂ ਦੇ ਹਨ। ਵਰਤਮਾਨ ਸਮੇਂ ਵਿਚ ਸਰਕਾਰੀ ਹਸਪਤਾਲ ’ਚ 34 ਮਰੀਜ਼ ਪਾਜ਼ੇੇਟਿਵ ਮਰੀਜ਼ ਰਹਿ ਗਏ ਹਨ, ਜਦਕਿ ਨਿੱਜੀ ਹਸਪਤਾਲਾਂ ਵਿਚ 158 ਮਰੀਜ਼ ਜ਼ੇਰੇ ਇਲਾਜ ਹਨ।