ਤੂੜੀ ਨਾਲ ਭਰੀ ਟਰਾਲੀ ਨਾਲ ਵਾਪਰਿਆ ਹਾਦਸਾ, ਹੇਠਾਂ ਦੱਬਣ ਨਾਲ 2 ਵਿਅਕਤੀਆਂ ਦੀ ਮੌਤ
Sunday, Dec 08, 2024 - 01:45 PM (IST)
ਲੁਧਿਆਣਾ (ਅਨਿਲ): ਸਥਾਨਕ ਕਸਬਾ ਲਾਡੋਵਾਲ ਵਿਚ ਬੀਤੀ ਰਾਤ ਇਕ ਤੂੜੀ ਨਾਲ ਭਰੀ ਓਵਰਲੋਡ ਟ੍ਰੈਕਟਰ ਟਰਾਲੀ ਫੁੱਟਪਾਥ ਨਾਲ ਜਾ ਟਕਰਾਈ, ਜਿਸ ਕਾਰਨ ਟ੍ਰੈਕਟਰ 'ਤੇ ਬੈਠੇ 4 ਵਿਅਕਤੀਆਂ ਵਿਚੋਂ 2 ਵਿਅਕਤੀਆਂ ਦੀ ਤੂੜੀ ਹੇਠਾਂ ਦੱਬਣ ਨਾਲ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਤੂੜੀ ਨਾਲ ਭਰੀ ਟ੍ਰੈਕਟਰ ਟਰਾਲੀ ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਜਾਂਚ ਅਧਿਕਾਰੀ ਥਾਣੇਦਾਰ ਵਿਕਰਮ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਪੁਲਸ ਨੇ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8