ਬੱਸ ਦੀ ਟੱਕਰ ਨਾਲ ਬਜ਼ੁਰਗ ਵਿਅਕਤੀ ਦੀ ਮੌਤ, ਡਰਾਈਵਰ ਬੱਸ ਛੱਡ ਕੇ ਫਰਾਰ
Friday, Sep 05, 2025 - 06:45 PM (IST)

ਲੁਧਿਆਣਾ (ਰਾਮ): ਇਕ ਦਰਦਨਾਕ ਸੜਕ ਹਾਦਸੇ ’ਚ ਇਕ ਬਜ਼ੁਰਗ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਮੁਲਜ਼ਮ ਬੱਸ ਡਰਾਈਵਰ ਵਿਰੁੱਧ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਅਤੇ ਮੌਤ ਦਾ ਕਾਰਨ ਬਣਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਉਰਫ ਅਮਨ ਵਾਸੀ ਪਿੰਡ ਭੂਖੜੀ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ
ਘਟਨਾ ਦੀ ਜਾਣਕਾਰੀ ਮਿਲਦੇ ਹੀ ਮੋਤੀ ਨਗਰ ਥਾਣਾ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ ਅਤੇ ਬੱਸ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। ਸ਼ਿਕਾਇਤ ਅਨੁਸਾਰ ਕੁਲਬੀਰ ਸਿੰਘ ਆਪਣੇ ਮੋਟਰਸਾਈਕਲ ’ਤੇ ਅੱਗੇ ਜਾ ਰਿਹਾ ਸੀ ਅਤੇ ਅਮਰਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਉਸ ਦੇ ਪਿੱਛੇ ਜਾ ਰਿਹਾ ਸੀ। ਜਦੋਂ ਉਹ ਦੋਵੇਂ ਰੀਗਲ ਬਲੂ ਹੋਟਲ ਨੇੜੇ ਪਹੁੰਚੇ ਤਾਂ ਅਚਾਨਕ ਇਕ ਬੱਸ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਆਈ ਅਤੇ ਕੁਲਬੀਰ ਸਿੰਘ ਦੇ ਮੋਰਟਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੁਲਬੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਸਕੂਲੀ ਵਿਦਿਆਰਥਣ ਨੂੰ Kidnap ਕਰ ਕਈ ਦਿਨਾਂ ਤਕ ਰੋਲ਼ੀ ਪੱਤ
ਜ਼ਖ਼ਮੀਆਂ ਨੂੰ ਤੁਰੰਤ ਈ. ਐੱਸ. ਆਈ. ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਕੁਲਬੀਰ ਸਿੰਘ ਦੀ ਮੌਤ ਹੋ ਗਈ। ਹਾਦਸੇ ’ਚ ਉਸ ਦੇ ਮੋਟਰਸਾਈਕਲ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8