ਕੋਰੋਨਾ ਦੀ ਜੰਗ ਹਾਰਨ ਵਾਲੇ ACP ਦੀ ਮੌਤ ''ਤੇ ਕੈਪਟਨ ਵਲੋਂ ਦੁੱਖ ਦਾ ਪ੍ਰਗਟਾਵਾ

Saturday, Apr 18, 2020 - 04:36 PM (IST)

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਕਾਰਨ ਜ਼ਿੰਦਗੀ ਦੀ ਜੰਗ ਹਾਰਨ ਵਾਲੇ ਲੁਧਿਆਣਾ ਦੇ ਏ. ਸੀ. ਪੀ. ਅਨਿਲ ਕੋਹਲੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਹੈ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਕੋਵਿਡ-19 ਨੇ ਸਾਡੇ ਯੋਧਿਆਂ ਏ. ਸੀ. ਪੀ. ਅਨਿਲ ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਨੂੰ ਸਾਡੇ ਤੋਂ ਖੋਹ ਲਿਆ ਹੈ। ਕੈਪਟਨ ਨੇ ਕਿਹਾ ਕਿ ਇਸ ਔਖੀ ਘੜੀ 'ਚ ਤੁਹਾਡਾ ਇਸ ਦੁਨੀਆ ਨੂੰ ਅਲਵਿਦਾ ਕਹਿਣਾ ਸਾਡੇ ਸਾਰਿਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਕੈਪਟਨ ਨੇ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਸਮੇਤ ਪੰਜਾਬ ਦਾ ਹਰ ਵਾਸੀ ਇਨ੍ਹਾਂ ਦੇ ਪਰਿਵਾਰਾਂ ਦੇ ਨਾਲ ਹੈ। 

ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ 'ਚ ਖੁਸ਼ਖਬਰੀ, ਡਾਕਟਰਾਂ ਦੀ ਲੋਕਾਂ ਨੂੰ ਖਾਸ ਅਪੀਲ

PunjabKesari
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਏ. ਸੀ. ਪੀ. ਅਨਿਲ ਕੋਹਲੀ ਦੇ ਕੋਰੋਨਾ ਗ੍ਰਿਫਤ 'ਚ ਆਉਣ ਦੀ ਪੁਸ਼ਟੀ ਹੋਈ ਸੀ। ਦਰਅਸਲ ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ। ਡਾਕਟਰਾਂ ਮੁਤਾਬਕ ਪਿਛਲੇ ਕੁਝ ਸਮੇਂ ਤੋਂ ਏ. ਸੀ. ਪੀ. ਦੀ ਸਿਹਤ ਕਾਫੀ ਖਰਾਬ ਚੱਲ ਰਹੀ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ, ਜਿਨ੍ਹਾਂ ਦੀ ਸ਼ਨੀਵਾਰ ਨੂੰ ਮੌਤ ਹੋ ਗਈ। 

ਇਹ ਵੀ ਪੜ੍ਹੋ : ਕੈਪਟਨ ਕੋਲ ਪੁੱਜੀ 'ਨਵਜੋਤ ਸਿੱਧੂ' ਦੀ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਏ. ਸੀ. ਪੀ. ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਨਾਲ ਕੰਮ ਕਰਨ ਵਾਲੇ ਐੱਸ. ਐੱਚ. ਓਜ਼ ਅਤੇ ਇਕ ਗੰਨਮੈਨ ਦੀ ਰਿਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ। ਇਸ ਤੋਂ ਇਲਾਵਾ ਏ. ਸੀ. ਪੀ. ਦੇ ਸੰਪਰਕ ਵਿਚ ਆਉਣ ਵਾਲੇ ਕਈ ਪੁਲਸ ਮੁਲਾਜ਼ਮਾਂ ਅਤੇ ਹੋਰ ਲੋਕਾਂ ਵੀ ਨੂੰ ਵੀ ਹੋਮ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ। ਜਿਨ੍ਹਾਂ 'ਚ ਐਸ. ਐਚ. ਓ. ਅਸ਼ਪ੍ਰੀਤ ਗਰੇਵਾਲ, ਬਸਤੀ ਜੋਧੇਵਾਲ, ਕਮਲਜੀਤ ਸਿੰਘ, ਸਲੇਮ ਟਾਬਰੀ ਅਤੇ ਥਾਣਾ ਦਰੇਸੀ ਤੋਂ ਐਸ. ਐਚ. ਓ. ਵਿਜੇ ਕੁਮਾਰ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕੋਹਰਾਮ : ਪੀੜਤਾਂ ਦੀ ਗਿਣਤੀ 215 ਹੋਈ, ਜਾਣੋ ਤਾਜ਼ਾ ਹਾਲਾਤ


Babita

Content Editor

Related News