ਲੁਧਿਆਣਾ ''ਚ ਹਥਿਆਰਾਂ ਦੇ ਨੋਕ ''ਤੇ ਲੁੱਟ ਕੇ ਲੈ ਗਏ ਬੇਕਰੀ! CCTV ''ਚ ਕੈਦ ਹੋਈ ਘਟਨਾ
Thursday, May 01, 2025 - 03:57 PM (IST)

ਲੁਧਿਆਣਾ (ਅਨਿਲ): ਥਾਣਾ PAU ਅਧੀਨ ਆਉਂਦੇ ਕਿਚਲੂ ਨਗਰ ਵਿਚ ਬੀਤੀ ਰਾਤ ਚਾਰ ਹਥਿਆਰਬੰਦ ਲੁਟੇਰਿਆਂ ਨੇ ਇਕ ਬੇਕਰੀ ਲੁੱਟ ਲਈ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਿਚਲੂ ਨਗਰ ਵਿਚ ਚਾਰ ਲੁਟੇਰੇ ਤੇਜ਼ਧਾਰ ਹਥਿਆਰ ਲੈਕੇ ਇਕ ਬੇਕਰੀ ਅੰਦਰ ਦਾਖ਼ਲ ਹੋ ਗਏ ਤੇ ਉੱਥੇ ਬੈਠੇ ਦੁਕਾਨ ਦੇ ਮਾਲਕ ਨੂੰ ਹਥਿਆਰ ਦੀ ਨੋਕ 'ਤੇ ਡਰਾਉਂਦੇ ਹੋਏ ਉਸ ਦੀ ਨਕਦੀ ਤੇ ਮੋਬਾਈਲ ਫ਼ੋਨ ਲੁੱਟ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਸ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇ ਅਧਾਰ 'ਤੇ ਲੁਟੇਰਿਆਂ ਦੀ ਪਛਾਣ ਕਰ ਰਹੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8