ਜਥੇਬੰਦੀਆਂ ਵੱਲੋਂ ਲੁਧਿਆਣਾ ਬੰਦ ਦੀ ਚੇਤਾਵਨੀ! ਜਾਣੋ ਕੀ ਹੈ ਪੂਰਾ ਮਾਮਲਾ

Saturday, Nov 16, 2024 - 02:01 PM (IST)

ਜਥੇਬੰਦੀਆਂ ਵੱਲੋਂ ਲੁਧਿਆਣਾ ਬੰਦ ਦੀ ਚੇਤਾਵਨੀ! ਜਾਣੋ ਕੀ ਹੈ ਪੂਰਾ ਮਾਮਲਾ

ਲੁਧਿਆਣਾ (ਰਾਜ)- ਹੇਟ ਸਪੀਚ ਦੇਣ ਵਾਲੇ 4 ਹਿੰਦੂ ਨੇਤਾਵਾਂ ’ਤੇ ਦਰਜ ਹੋਏ ਕੇਸ ਦੇ ਮਾਮਲੇ ’ਚ ਹਿੰਦੂ ਨੇਤਾਵਾਂ ਨੇ ਰੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ ਹਿੰਦੂ ਨੇਤਾਵਾਂ ਨੂੰ ਹੀ ਟਾਰਗੈੱਟ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਵੱਖ-ਵੱਖ ਜਥੇਬੰਦੀਆਂ ਦੇ ਹਿੰਦੂ ਨੇਤਾ ਡੀ. ਸੀ. ਪੀ. ਸ਼ੁਭਮ ਅਗਰਵਾਲ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਹ ਐੱਫ. ਆਈ. ਆਰ. ਗਲਤ ਦਰਜ ਕੀਤੀ ਗਈ ਹੈ। ਪੁਲਸ ਇਸ ਨੂੰ ਰੱਦ ਕਰੇ, ਨਹੀਂ ਤਾਂ ਉਹ ਰੋਸ ਜਤਾ ਕੇ ਲੁਧਿਆਣਾ ਬੰਦ ਕਰਵਾਉਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਿੰਦੂ ਨੇਤਾਵਾਂ ਨੇ ਦੱਸਿਆ ਕਿ ਪੁਲਸ ਨੇ ਭਾਨੂ ਪ੍ਰਤਾਪ, ਰੋਹਿਤ ਸਾਹਨੀ, ਪ੍ਰਵੀਨ ਡੰਗ ਅਤੇ ਚੰਦਰ ਕਾਂਤ ਚੱਢਾ ’ਤੇ ਕੇਸ ਦਰਜ ਕੀਤਾ ਹੈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਹੇਟ ਸਪੀਚ ਦਿੱਤੀ ਹੈ ਪਰ ਜੇਕਰ ਉਨ੍ਹਾਂ ਦੀ ਫੇਸਬੁੱਕ ਦੇਖੀ ਜਾਵੇ ਤਾਂ ਉਨ੍ਹਾਂ ਨੇ ਅਜਿਹੀ ਕੋਈ ਗਲਤ ਬਿਆਨਬਾਜ਼ੀ ਨਹੀਂ ਕੀਤੀ ਹੈ, ਜਿਸ ਵਿਚ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੇ।

ਇਸ ਦੇ ਨਾਲ ਹੀ ਹਿੰਦੂ ਨੇਤਾਵਾਂ ਦਾ ਕਹਿਣਾ ਹੈ ਕਿ ਪੁਲਸ ਨੇ ਕੇਸ ਦਰਜ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ, ਜੋ ਸਿਰਫ ਹਿੰਦੂਆਂ ਨੂੰ ਨੀਵਾਂ ਦਿਖਾਉਣ ਦਾ ਯਤਨ ਸੀ। ਪੁਲਸ ਉਨ੍ਹਾਂ ਕੱਟੜਵਾਦੀ ਖ਼ਾਲਿਸਤਾਨੀਆਂ ’ਤੇ ਕੋਈ ਕਾਰਵਾਈ ਨਹੀਂ ਕਰਦੀ, ਜੋ ਕਿ ਰੋਜ਼ਾਨਾ ਸੋਸ਼ਲ ਮੀਡੀਆ ’ਤੇ ਹੇਟ ਸਪੀਚ ਦਿੰਦੇ ਹਨ। ਪੁਲਸ ਨੂੰ ਚਾਹੀਦਾ ਹੈ ਕਿ ਸਭ ਤੋਂ ਪਹਿਲਾਂ ਉਨ੍ਹਾਂ ’ਤੇ ਕੇਸ ਦਰਜ ਕਰੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ! ਜਾਣੋ ਕੀ ਕੀਤੀ ਭਵਿੱਖਬਾਣੀ

ਹਿੰਦੂ ਨੇਤਾਵਾਂ ਨੇ ਕਿਹਾ ਕਿ ਜੇਕਰ ਪੁਲਸ ਦਰਜ ਕੀਤੇ ਹੋਏ ਝੂਠੇ ਕੇਸ ਰੱਦ ਨਹੀਂ ਕਰਦੀ ਤਾਂ ਪੰਜਾਬ ਦੀਆਂ ਸਾਰੀਆਂ ਹਿੰਦੂ ਜਥੇਬੰਦੀਆਂ ਇਕੱਠੀਆਂ ਹੋ ਕੇ ਲੁਧਿਆਣਾ ਬੰਦ ਦੀ ਕਾਲ ਦੇਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News