ਲੁਧਿਆਣਾ ਬਲਾਸਟ ਦੇ ਬਾਅਦ ਮਹਾਨਗਰ ਜਲੰਧਰ ’ਚ ਵਧਾਈ ਗਈ ਸੁਰੱਖਿਆ

Thursday, Dec 23, 2021 - 05:42 PM (IST)

ਲੁਧਿਆਣਾ ਬਲਾਸਟ ਦੇ ਬਾਅਦ ਮਹਾਨਗਰ ਜਲੰਧਰ ’ਚ ਵਧਾਈ ਗਈ ਸੁਰੱਖਿਆ

ਜਲੰਧਰ (ਸੁਧੀਰ, ਸੋਨੂੰ, ਚੋਪੜਾ, ਰਮਨ)- ਲੁਧਿਆਣਾ ’ਚ ਕੋਰਟ ਕੰਪਲੈਕਸ ’ਚ ਧਮਾਕਾ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਪੂਰੇ ਪੰਜਾਬ ’ਚ ਸਰਕਾਰੀ ਦਫ਼ਤਰਾਂ ’ਚ ਸਕਿਓਰਿਟੀ ਅਤੇ ਚੈਕਿੰਗ ਵਧਾ ਦਿੱਤੀ ਹੈ। ਇਸੇ ਦੇ ਤਹਿਤ ਜਲੰਧਰ ਸ਼ਹਿਰ ਦੇ ਕਈ ਸਾਰੇ ਸਰਕਾਰੀ ਦਫ਼ਤਰਾਂ ’ਚ ਵੀ ਜਿੱਥੇ ਕਾਫ਼ੀ ਭੀੜ ਵੇਖਣ ਨੂੰ ਮਿਲੀ ਹੈ, ਉਥੇ ਹੀ ਸਕਿਓਰਿਟੀ ਵੀ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸੇ ਤਹਿਤ ਸ਼ਹਿਰ ਦੇ ਤਹਿਸੀਲ ਕੰਪਲੈਕਸ ’ਚ ਵੀ ਤਹਿਸੀਲਦਾਰ-1 ਨੇ ਸਕਿਓਰਿਟੀ ਵਧਾਉਣ ਦੀ ਮੰਗ ਕੀਤੀ ਕਿਉਂਕਿ ਇਥੇ ਵੀ ਰੋਜ਼ਾਨਾ ਲੋਕਾਂ ਦੀ ਕਾਫ਼ੀ ਭੀੜ ਜਮ੍ਹਾ ਰਹਿੰਦੀ ਹੈ ਜਦਕਿ ਪੁਲਸ ਵੱਲੋਂ ਕੋਈ ਸਕਿਓਰਿਟੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕੰਪਲੈਕਸ ’ਚ ਸਕਿਓਰਿਟੀ ਵਧਾਉਣ ਨੂੰ ਲੈ ਕੇ ਡੀ. ਸੀ. ਨੂੰ ਮੰਗ ਕਰ ਚੁੱਕੇ ਹਨ ਅਤੇ ਲੁਧਿਆਣਾ ਬਲਾਸਟ ਦੇ ਬਾਅਦ ਹੁਣ ਉਹ ਪੁਲਸ ਕਮਿਸ਼ਨਰ ਨੂੰ ਵੀ ਇਸ ਸਬੰਧ ’ਚ ਗੱਲ ਕਰਕੇ ਸਕਿਓਰਿਟੀ ਵਧਾਉਣ ਦੀ ਮੰਗ ਕਰਨਗੇ। 

ਇਹ ਵੀ ਪੜ੍ਹੋ: ਲੁਧਿਆਣਾ ਦੀ ਅਦਾਲਤ ’ਚ ਹੋਏ ਧਮਾਕੇ ’ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

PunjabKesari

ਇਸੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਜਲੰਧਰ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਿਹਾ ਕਿ ਪੁਲਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸ਼ਹਿਰ ’ਚ ਵਿਸ਼ੇਸ਼ ਤੌਰ ’ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਥੇ ਹੀ ਸ਼ਹਿਰ ਦੇ ਜੁਆਇੰਟ ਕਮਿਸ਼ਨਰ ਸੰਦੀਪ ਮਲਿਕ ਨੇ ਵੀ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਉਥੇ ਸਕਿਓਰਿਟੀ ਦਾ ਜਾਇਜ਼ਾ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਸ਼ਹਿਰ ਦੇ ਸਾਰੇ ਪ੍ਰਮੁੱਖ ਇਲਾਕਿਆਂ ’ਚ ਚੈਕਿੰਗ ਕੀਤੀ ਜਾਵੇਗੀ, ਜਿਸ ਦੇ ਲਈ ਜ਼ਿਲ੍ਹੇ ਦੇ ਸਾਰੇ ਆਲਾ ਪੁਲਸ ਅਧਿਕਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਪੁਲਸ ਪੂਰੀ ਤਰ੍ਹਾਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। 

ਇਹ ਵੀ ਪੜ੍ਹੋ: ਟਾਂਡਾ ਦੇ ਨੌਜਵਾਨ ਨੇ ਚਮਕਾਇਆ ਨਾਂ, ਕੈਨੇਡਾ ਦੇ ਜੇਲ੍ਹ ਮਹਿਕਮੇ 'ਚ ਬਣਿਆ ਪੁਲਸ ਅਫ਼ਸਰ

PunjabKesari

ਉਥੇ ਹੀ ਜ਼ਿਲ੍ਹਾ ਜਲੰਧਰ ਕਚਿਹਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਹੰਗਾਮੀ ਮੀਟਿੰਗ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ 'ਤੇ ਅਮਿਤ ਕੁਮਾਰ ਗਰਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਜਲੰਧਰ, ਮੈਡਮ ਸੁਸ਼ਮਾ ਦੇਵੀ ਵਧੀਕ ਸੀ. ਜੇ. ਐੱਮ. ਜਲੰਧਰ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਓਮ ਪ੍ਰਕਾਸ਼ ਸ਼ਰਮਾ ਜਲੰਧਰ ਵੀ ਹਾਜ਼ਰ ਸਨ। ਇਸ ਮੀਟਿਂਗ ਵਿੱਚ ਸੰਦੀਪ ਮਲਿਕ ਜੁਆਇੰਟ ਕਮਿਸ਼ਨਰ ਆਫ਼ ਪੁਲਸ, ਅਦਿੱਤਿਆ ਸਹਾਇਕ ਕਮਿਸ਼ਨਰ ਪੁਲਸ (ਹੈੱਡ ਕਵਾਟਰ), ਸਹਾਇਕ ਕਮਿਸ਼ਨਰ ਪੁਲਿਸ ਜਸਪ੍ਰੀਤ ਸਿੰਘ,  ਸੁਖਦੀਪ ਸਿੰਘ, ਸਹਾਇਕ ਕਮਿਸ਼ਨਰ ਪੁਲਿਸ (ਸੈਂਟ੍ਰਲ) ਅਤੇ ਸੇਵਾ ਸਿੰਘ ਐੱਸ. ਐੱਚ. ਓ. ਨਵੀਂ ਬਾਰਾਦਰੀ ਨੇ ਹਿੱਸਾ ਲਿਆ।

PunjabKesari

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਨੇ ਹਾਜ਼ਰ ਪੁਲਸ ਅਧਿਕਾਰੀਆਂ ਨੂੰ ਜ਼ਿਲ੍ਹਾ ਕਚਿਹਰੀਆਂ ਜਲੰਧਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਇਹੋ ਜਿਹੀ ਅਣਸੁਖਾਵੀਂ ਘਟਨਾ ਨਾਂ ਵਾਪਰੇ ਅਤੇ ਜੁਡੀਸ਼ੀਅਲ ਅਧਿਕਾਰੀਆਂ, ਮੁਲਾਜਮਾਂ, ਵਕੀਲਾਂ ਅਤੇ ਸਾਇਲਾਂ ਵਿੱਚ ਡਰ ਦਾ ਮਾਹੋਲ ਨਾਂ ਰਹੇ। ਇਸ ਮੌਕੇ 'ਤੇ ਹਾਜ਼ਰ ਪੁਲਸ ਅਧਿਕਾਰੀਆਂ ਨੇ ਆਖਿਆ ਕਿ ਜ਼ਿਲ੍ਹਾ ਕਚਿਹਰੀਆਂ ਜਲੰਧਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸੁਰੱਖਿਆ ਇੰਤਜ਼ਾਮ ਕਰਨਗੇ।  ਇਸ ਮੌਕੇ 'ਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਨੇ ਅਮਿਤ ਕੁਮਾਰ ਗਰਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਜਲੰਧਰ ਅਤੇ ਮੈਡਮ ਸੁਸ਼ਮਾ ਦੇਵੀ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਜਲੰਧਰ ਨੂੰ ਜ਼ਿਲ੍ਹਾ ਕਚਿਹਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਨਾਲ ਸਮੇਂ-ਸਮੇਂ 'ਤੇ ਰਾਬਤਾ ਰੱਖਣ ਲਈ ਆਖਿਆ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, PNB ’ਚੋਂ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਲੁੱਟੇ ਕਰੀਬ 15 ਲੱਖ ਰੁਪਏ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News