ਲੁਧਿਆਣਾ ਬੰਬ ਧਮਾਕੇ ’ਚ ਵੱਡਾ ਖ਼ੁਲਾਸਾ, ਸੁਖਬੀਰ ਬਾਦਲ ਦੀ ਰੈਲੀ ’ਚ ਵੀ ਨਜ਼ਰ ਆਇਆ ਸੀ ਮੁਲਜ਼ਮ ਗਗਨਦੀਪ
Saturday, Jan 01, 2022 - 06:23 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਬੀਤੀ 23 ਦਸੰਬਰ ਨੂੰ ਲੁਧਿਆਣਾ ਦੀ ਅਦਾਲਤ ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਬੰਬ ਧਮਾਕੇ ਦਾ ਮੁੱਖ ਮੁਲਜ਼ਮ ਗਗਨਦੀਪ ਸਿੰਘ ਇਸ ਵਾਰਦਾਤ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਖੰਨਾ ਰੈਲੀ ਵਿਚ ਵੀ ਗਿਆ ਸੀ। ਇਸੇ ਰੈਲੀ ਵਿਚ ਗਗਨਦੀਪ ਦੀ ਮਹਿਲਾ ਪੁਲਸ ਮੁਲਾਜ਼ਮ ਦੋਸਤ ਵੀ ਤਾਇਨਾਤ ਸੀ। ਗਗਨਦੀਪ ਰੈਲੀ ਦੇ ਮੁੱਖ ਗੇਟ ਕੋਲ ਖੜ੍ਹਾ ਸੀ। ਉਹ ਕੁੱਝ ਪੁਲਸ ਮੁਲਾਜ਼ਮਾਂ ਨਾਲ ਵੀ ਖੜ੍ਹਾ ਦਿਖਾਈ ਦਿੱਤਾ ਸੀ।
ਇਹ ਵੀ ਪੜ੍ਹੋ : Year Ender : ਇਨ੍ਹਾਂ ਪਰਿਵਾਰਾਂ ਨੂੰ ਖੂਨ ਦੇ ਹੰਝੂ ਰੁਆ ਗਿਆ 2021, ਵਾਪਰੇ ਹਾਦਸਿਆਂ ਨੇ ਵਿਛਾ ਦਿੱਤੇ ਸੱਥਰ
ਮ੍ਰਿਤਕ ਮੁਲਜ਼ਮ ਗਗਨਦੀਪ ਸਿੰਘ ਚਾਰ ਦਸੰਬਰ ਨੂੰ ਖੰਨਾ ਦੀ ਜੀ. ਟੀ. ਬੀ. ਮਾਰਕੀਟ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਖੰਨਾ ਫਤਹਿ ਰੈਲੀ ਵਿਚ ਵੀ ਪੁੱਜਾ ਸੀ। ਇਸ ਰੈਲੀ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ ਹੋਏ ਸਨ। ਇਸੇ ਰੈਲੀ ਵਿਚ ਉਸਦੀ ਮਹਿਲਾ ਸਾਥੀ ਕਾਂਸਟੇਬਲ ਕਮਲਜੀਤ ਕੌਰ ਦੀ ਡਿਊਟੀ ਵੀ ਲੱਗੀ ਸੀ। ਅਜਿਹੇ ਖੁਲਾਸਿਆਂ ਤੋਂ ਬਾਅਦ ਪੰਜਾਬ ਪੁਲਸ ਕਿਸੇ ਵੀ ਵੀ. ਆਈ. ਪੀ. ਦੀ ਸੁਰੱਖਿਆ ਨੂੰ ਲੈ ਕੇ ਰਿਸਕ ਨਹੀਂ ਲੈਣਾ ਚਾਹੁੰਦੀ।
ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਵੱਡੀ ਵਾਰਦਾਤ, ਗੈਂਗਸਟਰ ਰਾਜਵੀਰ ਤੇ ਦਿਲਪ੍ਰੀਤ ਨੇ ਮੁਲਾਜ਼ਮਾਂ ’ਤੇ ਕੀਤਾ ਹਮਲਾ
ਇਸੇ ਮਾਮਲੇ ਦੌਰਾਨ ਜਦੋਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਵੀ ਧਮਕੀ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਸੀ ਤਾਂ ਖੰਨਾ ਪੁਲਸ ਵਲੋਂ ਉਨ੍ਹਾਂ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਈ ਗਈ। ਹਾਲਾਂਕਿ ਰਾਜੇਵਾਲ ਨੇ ਸੁਰੱਖਿਆ ਲੈਣ ਤੋ ਇਨਕਾਰ ਕਰ ਦਿੱਤਾ ਸੀ। ਸੂਤਰਾਂ ਦੀ ਮੰਨੀਏ ਤਾਂ ਰਾਜੇਵਾਲ ਦੀ ਸੁਰੱਖਿਆ ਲਈ ਸਾਦੀ ਵਰਦੀ ਵਿਚ ਸੁਰੱਖਿਆ ਤਾਇਨਾਤ ਕਰ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਦੇ ਸਿਆਸਤਦਾਨਾਂ ਉਪਰ ਵਿਦੇਸ਼ੀ ਤਾਕਤਾਂ ਦੀ ਨਜ਼ਰ ਹੈ। ਮਾਹੌਲ ਖਰਾਬ ਕਰਨ ਲਈ ਵਿਦੇਸ਼ਾਂ ਅੰਦਰ ਬੈਠੀਆਂ ਇਹ ਮਾੜੀਆਂ ਤਾਕਤਾਂ ਭਾਰਤ ਅਤੇ ਪੰਜਾਬ ਅੰਦਰ ਆਪਣੇ ਸਲੀਪਰ ਸੈੱਲਾਂ ਰਾਹੀਂ ਲੁਧਿਆਣਾ ਬੰਬ ਧਮਾਕੇ ਦੀ ਤਰ੍ਹਾਂ ਹੋਰ ਵੀ ਵਾਰਦਾਤਾ ਕਰਵਾ ਸਕਦੀਆਂ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਮਚੀ ਖਲਬਲੀ, ਹਾਈਕਮਾਨ ਦੀ ਵਧੀ ਟੈਨਸ਼ਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?