ਲੁਧਿਆਣਾ ਬੰਬ ਧਮਾਕੇ ''ਚ ਵੱਡੀ ਕਾਰਵਾਈ, ਗਗਨਦੀਪ ਦੀ ਮਹਿਲਾ ਸਾਥੀ ਕਮਲਜੀਤ ਕੌਰ ਮੁਅੱਤਲ
Friday, Dec 31, 2021 - 01:35 PM (IST)
ਲੁਧਿਆਣਾ (ਵਿਪਨ) : ਲੁਧਿਆਣਾ ਬੰਬ ਧਮਾਕੇ 'ਚ ਪੁਲਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਦੋਸ਼ੀ ਮ੍ਰਿਤਕ ਗਗਨਦੀਪ ਦੀ ਮਹਿਲਾ ਸਾਥੀ ਪੁਲਸ ਮੁਲਾਜ਼ਮ ਕਮਲਜੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਖੰਨਾ ਬਲਵਿੰਦਰ ਸਿੰਘ ਵਲੋਂ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਿਟੀ ਬਿਊਟੀਫੁਲ 'ਚ 31 ਦਸੰਬਰ ਦੀ ਰਾਤ ਨੂੰ ਨਵੇਂ ਸਾਲ ਦੇ ਜਸ਼ਨ ਮਨਾਉਣ ਵਾਲਿਆਂ ਲਈ ਅਹਿਮ ਖ਼ਬਰ
ਕਮਲਜੀਤ ਕੌਰ ਨੂੰ ਬਤੌਰ ਪੁਲਸ ਮੁਲਾਜ਼ਮ ਇਕ ਦੋਸ਼ੀ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਕਮਲਜੀਤ ਕੌਰ ਦੇ ਮ੍ਰਿਤਕ ਗਗਨਦੀਪ ਨਾਲ ਹੋਰ ਲਿੰਕ ਸਾਹਮਣੇ ਆਉਂਦੇ ਹਨ ਤਾਂ ਉਸ ਨੂੰ ਬਰਖ਼ਾਸਤ ਕੀਤਾ ਜਾ ਸਕਦਾ ਹੈ। ਇਸ ਮਾਮਲੇ ਸਬੰਧੀ ਐੱਨ. ਆਈ. ਏ. ਵੱਲੋਂ ਵੀ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਵੇਂ ਸਾਲ 'ਚ ਵਿਧਾਨ ਸਭਾ ਚੋਣਾਂ 'ਤੇ ਟਿਕੀਆਂ ਪੂਰੇ ਪੰਜਾਬ ਦੀਆਂ ਨਜ਼ਰਾਂ, ਦਿਲਚਸਪ ਹੋਵੇਗਾ ਮੁਕਾਬਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ