ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ
Tuesday, Dec 28, 2021 - 09:47 AM (IST)
ਲੁਧਿਆਣਾ (ਵਿਪਨ) : ਲੁਧਿਆਣਾ ਬੰਬ ਧਮਾਕੇ ਦੇ ਮਾਸਟਰ ਮਾਈਂਡ ਜਸਵਿੰਦਰ ਸਿੰਘ ਨੂੰ ਜਰਮਨੀ 'ਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਰਮਨੀ ਵਿੱਚ ਪੁਲਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਨਾਲ ਜੁੜੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸਵਿੰਦਰ ਸਿੰਘ ਲੁਧਿਆਣਾ ਅਦਾਲਤ ਧਮਾਕੇ ਦਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਿਹੋ ਜਿਹਾ ਰਹੇਗਾ 'ਮੌਸਮ', ਅਗਲੇ 5 ਦਿਨਾਂ ਲਈ ਵਿਸ਼ੇਸ਼ ਬੁਲੇਟਿਨ ਜਾਰੀ
ਖ਼ਬਰਾਂ ਮੁਤਾਬਕ ਜਸਵਿੰਦਰ ਸਿੰਘ ਦਿੱਲੀ ਤੇ ਮੁੰਬਈ ਵਿੱਚ ਦਹਿਸ਼ਤੀ ਹਮਲੇ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਇਸੇ ਦੋਸ਼ 'ਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵਿੰਦਰ ਸਿੰਘ (45) ਨੂੰ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ। ਜਸਵਿੰਦਰ 'ਤੇ ਕਥਿਤ ਤੌਰ 'ਤੇ ਵੱਖਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਦਾਖ਼ਲ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਹੁਸ਼ਿਆਰਪੁਰ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ ਜਸਵਿੰਦਰ ਸਿੰਘ
ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਮੁਲਤਾਨੀ ਪਿਛਲੇ ਲੰਬੇ ਸਮੇਂ ਤੋਂ ਜਰਮਨ ਵਿਚ ਰਹਿ ਰਿਹਾ ਸੀ। ਲੁਧਿਆਣਾ ਬੰਬ ਧਮਾਕੇ ਵਿੱਚ ਉਸ ਦੇ ਤਾਰ ਹੋਣ ਕਾਰਨ ਉਸ ਨੂੰ ਜਰਮਨ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਵਿੱਚ ਜਸਵਿੰਦਰ ਸਿੰਘ ਦੇ ਪਿਤਾ ਦਿਮਾਗੀ ਤੌਰ 'ਤੇ ਸਹੀ ਨਹੀਂ ਰਹਿੰਦੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖ਼ਬਰ, ਖੰਨਾ 'ਚ ਹੋਟਲ ਦੇ ਕਮਰੇ 'ਚ ਬੰਬ ਅਸੈਂਬਲ ਕੀਤੇ ਜਾਣ ਦਾ ਖ਼ਦਸ਼ਾ
ਮ੍ਰਿਤਕ ਗਗਨਦੀਪ ਨੂੰ ਲੈ ਕੇ ਵੱਖ-ਵੱਖ ਥਿਊਰੀ 'ਤੇ ਕੰਮ ਕਰ ਰਹੀਆਂ ਏਜੰਸੀਆਂ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐੱਨ. ਆਈ. ਏ. ਅਤੇ ਪੁਲਸ ਇਹ ਖੰਗਾਲਣ 'ਚ ਲੱਗੀ ਹੋਈ ਹੈ ਕਿ ਕਿਤੇ ਬੰਬ ਧਮਾਕੇ ਦੇ ਮੁੱਖ ਦੋਸ਼ੀ ਗਗਨਦੀਪ ਨੂੰ ਬੰਬ ਪਲਾਂਟ ਕਰਨ ਦੀ ਟ੍ਰੇਨਿੰਗ ਤਾਂ ਨਹੀਂ ਦਿੱਤੀ ਗਈ ਸੀ ਜਾਂ ਫਿਰ ਗਗਨਦੀਪ ਨੂੰ ਅੱਤਵਾਦੀ ਸੰਗਠਨ ਤੋਂ ਟ੍ਰੇਨਿੰਗ ਤਾਂ ਨਹੀਂ ਮਿਲੀ, ਜਿਸ ਦੇ ਤਾਰ ਵਿਦੇਸ਼ੀ ਧਰਤੀ 'ਤੇ ਬੈਠੇ ਅੱਤਵਾਦੀਆਂ ਨਾਲ ਜੁੜੇ ਹਨ। ਜਾਂਚ ਏਜੰਸੀਆਂ ਇਸ ਥਿਊਰੀ 'ਤੇ ਕੰਮ ਕਰ ਰਹੀਆਂ ਹਨ ਕਿ ਕਿਤੇ ਜ਼ਮਾਨਤ ਮਿਲਣ ਤੋਂ ਬਾਅਦ ਗਗਨਦੀਪ ਪੀ. ਓ. ਕੇ. ਤਾਂ ਨਹੀਂ ਗਿਆ, ਜ਼ਮਾਨਤ ਮਿਲਣ ਤੋਂ ਬਾਅਦ ਗਗਨਦੀਪ ਇਨ੍ਹਾਂ 3 ਮਹੀਨਿਆਂ 'ਚ ਕਿੱਥੇ ਗਿਆ ਸੀ, ਕਿਤੇ ਉਸ ਨੂੰ ਪਾਕਿਸਤਾਨ ਤੋਂ ਟ੍ਰੇਨਿੰਗ ਤਾਂ ਨਹੀਂ ਮਿਲੀ ਜਾਂ ਉਸ ਨੂੰ ਇੱਥੇ ਹੀ ਪੰਜਾਬ 'ਚ ਟ੍ਰੇਨਿੰਗ ਦੇ ਕੇ ਧਮਾਕਾ ਕਰਨਾ ਸਿਖਾਇਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ